ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਖੁਸ਼ਖਬਰੀ ਸਾਂਝੀ ਕੀਤੀ ਕਿ ਭਾਰਤ ਦੀ ਦੇਵੀ ਅੰਨਪੂਰਣਾ ਦੀ 100 ਸਾਲ ਪੁਰਾਣੀ ਮੂਰਤੀ ਨੂੰ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ ਹੈ। ਮਾਤਾ ਅੰਨਪੂਰਣਾ ਦੀ ਮੂਰਤੀ ਕਾਸ਼ੀ ਦੇ ਇੱਕ ਮੰਦਰ ਤੋਂ ਚੋਰੀ ਕਰਕੇ ਵਿਦੇਸ਼ ਲੈ ਜਾਇਆ ਗਿਆ ਸੀ, ਜਿਸ ਨੂੰ ਹੁਣ ਵਾਪਸ ਲਿਆਂਦਾ ਗਿਆ ਹੈ।





ਪੀਐਮ ਮੋਦੀ ਨੇ ਸਿਰਫ ਇਹ ਕਿਹਾ ਕਿ ਸੰਸਦ ਨੇ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲੇ ਹਨ। ਉਨ੍ਹਾਂ ਦੀਆਂ ਸਾਲਾਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋਈਆਂ ਹਨ। ਸਹੀ ਜਾਣਕਾਰੀ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ।



ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਕੱਲ੍ਹ 30 ਨਵੰਬਰ ਨੂੰ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ਼ ਪੁਰਬ ਮਨਾਵਾਂਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਭਾਵ ਸਾਰੀ ਦੁਨੀਆ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਇਹ ਕਿਹਾ ਗਿਆ ਹੈ ਕਿ ‘ਸੇਵਕ ਕੋ ਸੇਵਾ ਬਣ ਆਈ’ ਭਾਵ ਸੇਵਕ ਦਾ ਕੰਮ ਸੇਵਾ ਕਰਨਾ ਹੈ। ਪਿਛਲੇ ਕਈ ਸਾਲਾਂ ਵਿੱਚ, ਬਹੁਤ ਸਾਰੇ ਮਹੱਤਵਪੂਰਨ ਪੜਾਅ ਆਏ ਤੇ ਸਾਨੂੰ ਇੱਕ ਸੇਵਕ ਵਜੋਂ ਬਹੁਤ ਕੁਝ ਕਰਨ ਦਾ ਮੌਕਾ ਮਿਲਿਆ। ਗੁਰੂ ਸਾਹਿਬ ਨੇ ਸਾਡੇ ਤੋਂ ਸੇਵਾ ਲਈ।



ਕੈਨੇਡਾ ਤੇ ਯੂਕੇ ਤਕ ਕਿਸਾਨ ਅੰਦੋਲਨ ਦੀ ਗੂੰਜ, ਪਰਵਾਸੀ ਸਿਆਸਤਦਾਨਾਂ ਨੇ ਭਾਰਤ ਸਰਕਾਰ ਨੂੰ ਪਾਈਆਂ ਲਾਹਨਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ