Haryana Assembly Election Results 2024: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਲਗਾਤਾਰ ਤੀਜੀ ਵਾਰ ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਜਿੱਤ ਦਾ ਜਸ਼ਨ ਮਨਾਉਣ ਦਾ ਸਿਲਸਿਲਾ ਪਾਰਟੀ ਦੇ ਦਿੱਲੀ ਦਫ਼ਤਰ ਵਿੱਚ ਸ਼ੁਰੂ ਹੋ ਗਿਆ ਹੈ। ਪਾਰਟੀ ਹਾਈਕਮਾਂਡ ਵੀ ਇਸ ਖਾਸ ਮੌਕੇ ਨੂੰ ਮਨਾਉਣ ਦੀ ਤਿਆਰੀ ਕਰ ਰਹੀ ਹੈ।


ਇਸ ਲੜੀ 'ਚ ਜਿੱਥੇ ਇੱਕ ਪਾਸੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ 'ਤੇ 100 ਕਿਲੋ ਜਲੇਬੀ ਦਾ ਆਰਡਰ ਦਿੱਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਪਾਰਟੀ ਹੈੱਡਕੁਆਰਟਰ ਪਹੁੰਚ ਸਕਦੇ ਹਨ।



ਸੂਤਰਾਂ ਮੁਤਾਬਕ ਪਾਰਟੀ ਵੱਲੋਂ ਜਿੱਤ ਦਾ ਜਸ਼ਨ ਮਨਾਉਣ ਲਈ 100 ਕਿੱਲੋ ਜਲੇਬੀ ਦਾ ਆਰਡਰ ਦਿੱਤਾ ਗਿਆ ਹੈ। ਇਹ ਜਲੇਬੀਆਂ ਸ਼ਾਮ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਵੰਡੀਆਂ ਜਾਣਗੀਆਂ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 7 ਵਜੇ ਭਾਜਪਾ ਦਫ਼ਤਰ ਪਹੁੰਚਣਗੇ। ਉੱਥੇ ਉਹ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ।


ਇਸ ਦੇ ਨਾਲ ਹੀ ਹਰਿਆਣਾ 'ਚ ਰੁਝਾਨਾਂ 'ਚ ਬਹੁਮਤ ਦਾ ਅੰਕੜਾ ਪਾਰ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੇ ਸਾਰੇ ਜਨਰਲ ਸਕੱਤਰਾਂ ਦੀ ਅਹਿਮ ਬੈਠਕ ਬੁਲਾਈ ਹੈ। ਇਹ ਮੀਟਿੰਗ ਦੁਪਹਿਰ ਬਾਅਦ ਉਨ੍ਹਾਂ ਦੇ ਘਰ ਸ਼ੁਰੂ ਹੋਈ। ਇਹ ਮੀਟਿੰਗ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਚੋਣ ਨਤੀਜਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਗਈ ਸੀ।



ਹਰਿਆਣਾ 'ਚ ਦੁਪਹਿਰ 2 ਵਜੇ ਤੱਕ ਆਏ ਰੁਝਾਨਾਂ 'ਚ ਭਾਰਤੀ ਜਨਤਾ ਪਾਰਟੀ 48 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਕਾਂਗਰਸ 37 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਇਨੈਲੋ 2 ਸੀਟਾਂ 'ਤੇ ਅੱਗੇ ਸੀ ਅਤੇ ਬਾਕੀਆਂ ਨੂੰ 3 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ, ਸਾਰੇ ਐਗਜ਼ਿਟ ਪੋਲ ਹਰਿਆਣਾ ਵਿੱਚ ਕਾਂਗਰਸ ਲਈ ਬੰਪਰ ਸੀਟਾਂ ਦਿਖਾ ਰਹੇ ਸਨ। ਜ਼ਿਆਦਾਤਰ ਐਗਜ਼ਿਟ ਪੋਲਾਂ 'ਚ ਕਾਂਗਰਸ ਨੂੰ 50 ਤੋਂ ਵੱਧ ਸੀਟਾਂ ਦਿੱਤੀਆਂ ਗਈਆਂ ਸਨ, ਪਰ ਨਤੀਜੇ ਐਗਜ਼ਿਟ ਪੋਲ ਤੋਂ ਬਿਲਕੁਲ ਵੱਖਰੇ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ-ਵਿਨੇਸ਼ ਫੋਗਾਟ ਦੀ ਜਿੱਤ 'ਤੇ ਬ੍ਰਿਜਭੂਸ਼ਣ ਸਿੰਘ ਦੀ ਆਈ ਪਹਿਲੀ ਪ੍ਰਤੀਕਿਰਿਆ, ਕਿਹਾ-ਜਿੱਥੇ ਪੈਰ ਰੱਖਦੀ ਉੱਥੇ ਸੱਤਿਆਨਾਸ਼ ਹੋ ਜਾਂਦਾ ਤੇ ਹੁਣ ਕਾਂਗਰਸ....


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :