ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਵਧਾਈ ਦਿੰਦਿਆਂ ਪੀਐਮ ਮੋਦੀ ਨੇ ਕਿਹਾ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ..ਜੈ ਹਿੰਦ!
ਦੇਸ਼ਭਰ 'ਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। 26 ਜਨਵਰੀ, 1950 ਨੂੰ ਭਾਰਤ 'ਚ ਸੰਵਿਧਾਨ ਲਾਗੂ ਹੋਇਆ ਸੀ। ਇਸ ਦੇ ਮੱਦੇਨਜ਼ਰ ਹੀ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ ਤੇ ਹੋਣ ਵਾਲੀ ਪਰੇਡ 'ਚ ਦੇਸ਼ ਦੀ ਫੌਜ ਦੀ ਤਾਕਤ ਦੇਖਣ ਨੂੰ ਮਿਲੇਗੀ। ਇਸ ਵਾਰ ਗਣਤੰਤਰ ਦਿਵਸ ਮੌਕੇ ਰਾਫੇਲ ਜਹਾਜ਼ ਨੂੰ ਵੀ ਪਰੇਡ 'ਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਟੀ-90 ਟੈਂਕਾਂ ਤੇ ਸੁਖੋਈ-30 ਐਮਕੇ ਆਈ ਲੜਾਕੂ ਜਹਾਜ਼ ਵੀ ਪ੍ਰਦਰਸ਼ਨ ਦਾ ਹਿੱਸਾ ਹੋਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ