PM Surya Ghar Muft Bijli Yojana: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਸਿਆਲ ਵਿੱਚ ਤਾਂ 80 ਫੀਸਦੀ ਲੋਕਾਂ ਦੇ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਪਰ ਗਰਮੀਆਂ ਵਿੱਚ ਮੋਟੇ ਬਿੱਲ ਭਰਨੇ ਪੈਂਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਵੀ ਇੱਕ ਯੋਜਨਾ ਲੈ ਕੇ ਆਈ ਹੈ। ਇਸ ਨਾਲ ਗਰਮੀਆਂ ਵਿੱਚ ਵੀ ਜ਼ੀਰੋ ਬਿਜਲੀ ਬਿੱਲ ਆ ਸਕਦੇ ਹਨ।


ਦਰਅਸਲ ਕੇਂਦਰ ਸਰਕਾਰ ਵੱਲੋਂ ਇੱਕ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਹੁਣ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਦੱਸ ਦਈਏ ਕਿ ਇਸ ਯੋਜਨਾ ਦੇ ਜ਼ਰੀਏ ਸਰਕਾਰ ਦੇਸ਼ ਦੇ ਦੋ ਕਰੋੜ ਲੋਕਾਂ ਦੇ ਘਰਾਂ ਨੂੰ ਸੂਰਜੀ ਊਰਜਾ ਨਾਲ ਰੋਸ਼ਨ ਕਰਨ ਜਾ ਰਹੀ ਹੈ। ਇਸ ਯੋਜਨਾ ਦੇ ਜ਼ਰੀਏ ਦੇਸ਼ ਦੇ ਕਰੋੜਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।


ਜੇਕਰ ਤੁਸੀਂ ਵੀ ਆਪਣੇ ਘਰ ਦੇ ਜ਼ਿਆਦਾ ਬਿਜਲੀ ਬਿੱਲ ਤੋਂ ਪ੍ਰੇਸ਼ਾਨ ਹੋ, ਤਾਂ ਤੁਹਾਨੂੰ ਇਸ ਸਕੀਮ ਦਾ ਲਾਭ ਲੈਣ ਲਈ ਅੱਜ ਹੀ ਅਪਲਾਈ ਕਰ ਦੇਣਾ ਚਾਹੀਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਪਹਿਲਾਂ ਤੁਹਾਨੂੰ ਔਨਲਾਈਨ ਅਰਜ਼ੀ ਦੀ ਪ੍ਰਕਿਰਿਆ ਪੂਰੀ ਕਰਨੀ ਪਵੇਗੀ ਤੇ ਤਦ ਹੀ ਤੁਹਾਡੇ ਘਰ ਦੀ ਛੱਤ 'ਤੇ ਸੋਲਰ ਪੈਨਲ ਲਾਏ ਜਾਣਗੇ। 


ਪ੍ਰਧਾਨ ਮੰਤਰੀ ਸੂਰਿਆਘਰ ਮੁਫਤ ਬਿਜਲੀ ਯੋਜਨਾ ਕੀ ਹੈ?
ਪ੍ਰਧਾਨ ਮੰਤਰੀ ਸੂਰਿਆਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਹੈ। ਇਸ ਯੋਜਨਾ ਰਾਹੀਂ ਦੇਸ਼ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਛੱਤ 'ਤੇ ਸਬਸਿਡੀ ਦੇ ਨਾਲ ਸੋਲਰ ਪੈਨਲ ਲਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਕੀਮ ਦੇ ਜ਼ਰੀਏ ਸਰਕਾਰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਪ੍ਰਦਾਨ ਕਰਦੀ ਹੈ।



ਕਿੰਨੀ ਸਬਸਿਡੀ ਮਿਲਦੀ?
ਜੇਕਰ ਤੁਸੀਂ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹੋ, ਤਾਂ ਇਸ ਯੋਜਨਾ ਵਿੱਚ ਇੱਕ ਕਿਲੋਵਾਟ ਸੋਲਰ ਪੈਨਲ ਲਾਉਣ 'ਤੇ ਸਰਕਾਰ ਵੱਲੋਂ 30 ਹਜ਼ਾਰ ਰੁਪਏ ਦੀ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ 2 ਕਿਲੋਵਾਟ ਦਾ ਸੋਲਰ ਪੈਨਲ ਲਾ ਰਹੇ ਹੋ ਤਾਂ 48 ਹਜ਼ਾਰ ਰੁਪਏ ਦੀ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਘਰ 3 ਕਿਲੋਵਾਟ ਦਾ ਸਿਸਟਮ ਲਾਉਂਦੇ ਹੋ ਤਾਂ ਤੁਹਾਨੂੰ ਸਰਕਾਰ ਵੱਲੋਂ 78 ਹਜ਼ਾਰ ਰੁਪਏ ਦੀ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ।


ਪ੍ਰਧਾਨ ਮੰਤਰੀ ਸੂਰਿਆਘਰ ਯੋਜਨਾ ਲਈ ਯੋਗਤਾ ਨਿਯਮ
ਜੇਕਰ ਤੁਸੀਂ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ ਲਈ ਅਰਜ਼ੀ ਦੇ ਰਹੇ ਹੋ, ਤਾਂ ਤੁਹਾਡੇ ਲਈ ਇਸ ਯੋਜਨਾ ਵਿੱਚ ਸਰਕਾਰ ਦੁਆਰਾ ਬਣਾਏ ਗਏ ਯੋਗਤਾ ਨਿਯਮਾਂ ਬਾਰੇ ਜਾਣਨਾ ਮਹੱਤਵਪੂਰਨ ਹੈ। ਦੱਸ ਦੇਈਏ ਕਿ ਇਸ ਯੋਜਨਾ ਦਾ ਲਾਭ ਸਿਰਫ ਭਾਰਤ ਦੇ ਸਥਾਈ ਨਿਵਾਸੀਆਂ ਨੂੰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਸ ਘਰ 'ਚ ਤੁਸੀਂ ਸੋਲਰ ਪੈਨਲ ਲਾ ਰਹੇ ਹੋ, ਉਹ ਘਰ ਤੁਹਾਡੇ ਨਾਂ 'ਤੇ ਹੋਣਾ ਚਾਹੀਦਾ ਹੈ। ਇਸ ਸਕੀਮ ਦਾ ਲਾਭ ਸਿਰਫ਼ ਉਨ੍ਹਾਂ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੇ ਘਰ ਪਹਿਲਾਂ ਹੀ ਬਿਜਲੀ ਦਾ ਕੁਨੈਕਸ਼ਨ ਹੈ।


ਪ੍ਰਧਾਨ ਮੰਤਰੀ ਸੂਰਜ ਘਰ ਯੋਜਨਾ ਲਈ ਅਰਜ਼ੀ ਕਿਵੇਂ ਦਈਏ
ਜੇਕਰ ਤੁਸੀਂ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਸਕੀਮ ਦੀ ਅਧਿਕਾਰਤ ਵੈੱਬਸਾਈਟ https://pmsuryaghar.gov.in/ 'ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਤੁਹਾਨੂੰ ਅਰਜ਼ੀ ਦੇ ਸਮੇਂ ਪੁੱਛੀ ਗਈ ਸਾਰੀ ਜਾਣਕਾਰੀ ਭਰਨੀ ਹੋਵੇਗੀ। ਤੁਹਾਡੇ ਦੁਆਰਾ ਅਰਜ਼ੀ ਦੇਣ ਤੋਂ ਬਾਅਦ, ਅਰਜ਼ੀ ਦੀ ਜਾਂਚ ਕੀਤੀ ਜਾਂਦੀ ਹੈ ਤੇ ਜੇਕਰ ਸਭ ਕੁਝ ਸਹੀ ਪਾਇਆ ਜਾਂਦਾ ਹੈ, ਤਾਂ ਤੁਹਾਡੇ ਸੂਰਜੀ ਸਿਸਟਮ ਨੂੰ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ।