Sikhs in Canada: ਖਾਲਿਸਤਾਨੀ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਵੱਲ ਇਸ਼ਾਰਾ, ਦੇਸ਼-ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਭਾਰੀ ਚਿੰਤਾ ਦਾ ਵਿਸ਼ਾ: ਗਰੇਵਾਲ
Sikhs in Canada: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਵੱਲ...
Sikhs in Canada: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਵੱਲ ਇਸ਼ਾਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਕਈ ਮੁੱਦਿਆਂ ਉੱਪਰ ਮੋਦੀ ਸਰਕਾਰ ਦੀ ਚੁੱਪੀ ਦੇਸ਼ ਤੇ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਭਾਰੀ ਚਿੰਤਾ ਦਾ ਵਿਸ਼ਾ ਹੈ।
ਗੁਰਚਰਨ ਗਰੇਵਾਲ ਨੇ ਕਿਹਾ ਕਿ ਆਸਟ੍ਰੇਲੀਆ ਸਰਕਾਰ ਵੱਲੋਂ ਹਿੰਦੂ ਮੰਦਰਾਂ ਉੱਪਰ ਖਾਲਿਸਤਾਨੀ ਨਾਅਰੇ ਲਿਖਣ ਲਈ ਸਿੱਖਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਤੇ ਮੰਦਰ ਪ੍ਰਬੰਧਕਾਂ ਦੀ ਮਿਲੀਭੁਗਤ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਸਿੱਖ ਨਾਗਰਿਕ ਜੱਗੀ ਜੌਹਲ ਦੀ ਨਾਜਾਇਜ ਗ੍ਰਿਫਤਾਰੀ ਬਾਰੇ ਮੋਦੀ ਸਰਕਾਰ ਦੀ ਚੁੱਪੀ ਵਰਗੇ ਮਾਮਲੇ ਦੇਸ਼ ਤੇ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਭਾਰੀ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਮਾਮਲਿਆਂ ਬਾਰੇ ਸਿੱਖ ਸੰਸਥਾਵਾਂ ਮੌਜੂਦਾ ਸਰਕਾਰ ਤੋਂ ਜਵਾਬਦੇਹੀ ਮੰਗਣ।
ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ।
ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।
ਇਹ ਵੀ ਪੜ੍ਹੋ: Viral Video: ਤੁਸੀਂ ਵੀ ਚਿਊਇੰਗਮ ਦੇ ਸ਼ੌਕੀਨ? ਸ਼ਾਇਦ ਇਹ ਵੀਡੀਓ ਵੇਖ ਕਹਿ ਦੇਵੋਗੇ ਜਿੰਦਗੀ ਭਰ ਲਈ ਤੌਬਾ
ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਦਾ ਸਿੱਧਾ ਖੰਡਨ ਕੀਤਾ ਗਿਆ ਹੈ, ਜਿਸ ਵਿੱਚ ਟਰੂਡੋ ਨੇ ਸੰਸਦ ਵਿੱਚ ਬੋਲਦਿਆਂ ਨਿੱਝਰ ਦੇ ਕਤਲ ਨੂੰ ਭਾਰਤ ਨਾਲ ਜੋੜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਗਈ ਹੈ।
ਇਹ ਵੀ ਪੜ੍ਹੋ: Viral Video: ਜਿਧਰ ਦੇਖੋ, ਨੋਟ ਹੀ ਨੋਟ, 2 ਕਰੋੜ ਦੇ ਨੋਟਾਂ ਨਾਲ ਸਜਿਆ ਗਣੇਸ਼ ਜੀ ਦਾ ਮੰਦਰ! ਵੀਡੀਓ ਵਾਇਰਲ