ਸੋਨੀਪਤ: ਹਰਿਆਣਾ ਦੇ ਸੋਨੀਪਤ ਵਿੱਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਸੋਨੀਪਤ ਸ਼ਹਿਰ ਦੀ ਅੱਧੀ ਦਰਜਨ ਕਾਲੋਨੀਆਂ ਵਿੱਚ ਪਿਛਲੇ 4 ਦਿਨਾਂ ਵਿੱਚ ਸ਼ੱਕੀ ਹਾਲਾਤ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਵੱਲੋਂ ਸ਼ਰਾਬ ਦਾ ਸੇਵਨ ਕੀਤਾ ਸੀ। ਇਸ ਕਰਕੇ ਇਸ ਮੁੱਦੇ ਨੂੰ ਜਾਂਚ ਦਾ ਐਂਗਲ ਬਣਾਇਆ ਗਿਆ ਹੈ। ਦੱਸ ਦਈਏ ਕਿ ਅਚਾਨਕ ਕਈ ਲੋਕਾਂ ਦੀ ਮੌਤ ਦਾ ਸ਼ੱਕ ਜ਼ਹਿਰੀਲੀ ਸ਼ਰਾਬ ਨੂੰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ 'ਚ ਜ਼ਿਆਦਾਤਰ ਲੋਕਾਂ 'ਚ ਉਲਟੀਆਂ ਤੇ ਛਾਤੀ ਵਿੱਚ ਦਰਦ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ।

ਹਾਲਾਂਕਿ ਪੁਲਿਸ ਵੱਲੋਂ ਸਾਰੀਆਂ ਲਾਸ਼ਾਂ ਦਾ ਪੋਸਟ ਮਾਰਟਮ ਨਹੀਂ ਕੀਤਾ ਗਿਆ ਹੈ ਪਰ ਅੱਜ ਚਾਰ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਬਾਰੇ ਡੀਐਸਪੀ ਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਲਗਪਗ 27 ਵਿਅਕਤੀਆਂ ਦੀ ਮੌਤ ਹੋਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਪਰ ਪਰਿਵਾਰਾਂ ਵੱਲੋਂ ਕਈਆਂ ਦਾ ਸਸਕਾਰ ਕੀਤਾ ਜਾ ਚਿੱਕਿਆ ਸੀ ਪਰ ਚਾਰ ਮ੍ਰਿਤਕਾਂ ਦੇ ਅੰਤਮ ਸੰਸਕਾਰ ਨੂੰ ਪੁਲਿਸ ਨੇ ਰੋਕ ਦਿੱਤਾ ਤੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

American President: ਅਮਰੀਕਾ ਦੇ 21 ਰਾਸ਼ਟਰਪਤੀਆਂ ਨੇ ਹੁਣ ਤੱਕ ਕੀਤਾ ਦੋ ਵਾਰ ਰਾਜ, ਕਲਿੰਟਨ ਮਗਰੋਂ ਕਾਇਮ ਰਹੀ ਰਵਾਇਤ

ਜਦਕਿ ਇਸ ਮਾਮਲੇ 'ਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਮੰਨਣਾ ਹੈ ਕਿ ਮ੍ਰਿਤਕ ਸ਼ਰਾਬ ਪੀਂਦੇ ਤੇ ਫਿਰ ਉਲਟੀਆਂ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904