ਪੁਲਿਸ ਮੁਲਾਜ਼ਮ ਨੇ ਪ੍ਰੇਮ ਸਬੰਧਾਂ ਕਾਰਨ ਥਾਣੇ 'ਚ ਹੀ ਦਿੱਤੀ ਜਾਨ
ਸਿਪਾਹੀ ਆਸ਼ੀਸ਼ ਦੀ ਮੌਤ ਦਾ ਕਾਰਨ ਉਸ ਦੇ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਬਹੁਤੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਹੈ। ਪਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਹਿੱਲ ਗਿਆ। ਪੁਲਿਸ ਕਮਿਸ਼ਨਰ ਸੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਕੋਤਵਾਲੀ ਦਿਹਾਤ ਵਿੱਚ ਤਾਇਨਾਤ ਆਸ਼ੀਸ਼ ਕੁਮਾਰ ਮੱਲ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਤੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਪੁਲਿਸ ਮੁਲਾਜ਼ਮ ਨੇ ਥਾਣੇ ਵਿੱਚ ਹੀ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਆਸ਼ੀਸ਼ ਕੁਮਾਰ ਮੱਲ ਵਜੋਂ ਹੋਈ ਹੈ, ਜੋ ਕਿ ਗੋਂਡਾ ਦੀ ਦਿਹਾਤੀ ਕੋਤਵਾਲੀ ਵਿੱਚ ਤਾਇਨਾਤ ਸੀ। ਪੁਲਿਸ ਨੇ ਉਸ ਨੂੰ ਕਮਰੇ ਵਿੱਚ ਫਾਹੇ ਨਾਲ ਲਟਕਦਾ ਪਾਇਆ।
ਸਾਹਮਣੇ ਆਈ ਪ੍ਰੇਮ ਸਬੰਧਾਂ ਦੀ ਗੱਲ
ਪ੍ਰਾਪਤ ਜਾਣਕਾਰੀ ਮੁਤਾਬਕ ਸਿਪਾਹੀ ਆਸ਼ੀਸ਼ ਦੀ ਮੌਤ ਦਾ ਕਾਰਨ ਉਸ ਦੇ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਬਹੁਤੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਹੈ। ਪਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਹਿੱਲ ਗਿਆ। ਪੁਲਿਸ ਕਮਿਸ਼ਨਰ ਸੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਕੋਤਵਾਲੀ ਦਿਹਾਤ ਵਿੱਚ ਤਾਇਨਾਤ ਆਸ਼ੀਸ਼ ਕੁਮਾਰ ਮੱਲ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਸਾਥੀ ਮੁਲਾਜ਼ਮਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਖ਼ੁਦਕੁਸ਼ੀ ਸਮੇਤ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਉਨ੍ਹਾਂ ਕਾਰਨਾਂ ਦਾ ਪਤਾ ਕਰਨ ਵਿੱਚ ਰੁੱਝ ਗਈ ਹੈ, ਜਿਨ੍ਹਾਂ ਕਰਕੇ ਆਸ਼ੀਸ਼ ਕੁਮਾਰ ਨੇ ਅਜਿਹਾ ਕਦਮ ਚੁੱਕਿਆ। ਪੁਲਿਸ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਵਾਰਸਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ।
ਮ੍ਰਿਤਕ ਸਿਪਾਹੀ ਦੀ ਫ਼ਾਈਲ ਤਸਵੀਰ-