Jammu Kashmir: ਸ਼੍ਰੀਨਗਰ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਬੇਟੀ ਵੀ ਜ਼ਖ਼ਮੀ
Jammu Kashmir News: ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
Srinagar Attack: ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਹੈ। ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਉਸ ਦੀ ਬੇਟੀ ਵੀ ਜ਼ਖ਼ਮੀ ਹੋ ਗਈ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਅੱਤਵਾਦੀਆਂ ਨੇ ਸੌਰਾ ਇਲਾਕੇ 'ਚ ਕਾਂਸਟੇਬਲ ਸੈਫੁੱਲਾ ਕਾਦਰੀ 'ਤੇ ਉਨ੍ਹਾਂ ਦੇ ਘਰ 'ਤੇ ਗੋਲੀਬਾਰੀ ਕੀਤੀ।
Police constable shot dead by terrorists in J&K's Srinagar: Officials
— Press Trust of India (@PTI_News) May 24, 2022
ਪੁਲਿਸ ਨੇ ਦੱਸਿਆ ਕਿ ਕਾਦਰੀ ਨੂੰ SKIMS ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਸੀਂ ਸ਼ਰਧਾਂਜਲੀ ਭੇਟ ਕਰਦੇ ਹਾਂ। ਇਸ ਤੋਂ ਪਹਿਲਾਂ 13 ਮਈ ਨੂੰ ਅੱਤਵਾਦੀਆਂ ਨੇ ਪੁਲਵਾਮਾ ਜ਼ਿਲ੍ਹੇ 'ਚ ਪੁਲਿਸ ਕਾਂਸਟੇਬਲ ਰਿਆਜ਼ ਅਹਿਮਦ ਠੋਕਰ ਦੀ ਉਨ੍ਹਾਂ ਦੇ ਘਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਨਾਲ ਹੀ ਇਸ ਤੋਂ ਇੱਕ ਦਿਨ ਪਹਿਲਾਂ 12 ਮਈ ਨੂੰ ਅੱਤਵਾਦੀਆਂ ਨੇ ਬਡਗਾਮ ਜ਼ਿਲੇ 'ਚ ਸਰਕਾਰੀ ਕਰਮਚਾਰੀ ਰਾਹੁਲ ਭੱਟ ਦੇ ਦਫਤਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਸੀ।
ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਆਪਰੇਸ਼ਨ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਹੀ ਜੰਮੂ-ਕਸ਼ਮੀਰ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਪੰਜ ਸਥਾਨਕ 'ਹਾਈਬ੍ਰਿਡ' ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚੋਂ ਦੋ ਨੂੰ ਸ੍ਰੀਨਗਰ ਅਤੇ ਤਿੰਨ ਨੂੰ ਬਾਰਾਮੂਲਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬਾਰਾਮੂਲਾ ਤੋਂ ਗ੍ਰਿਫਤਾਰ ਕੀਤੇ ਗਏ ਤਿੰਨ ਅੱਤਵਾਦੀ ਅਪ੍ਰੈਲ 'ਚ ਬਾਰਾਮੂਲਾ ਜ਼ਿਲ੍ਹੇ 'ਚ ਇੱਕ ਸਰਪੰਚ ਦੀ ਹੱਤਿਆ 'ਚ ਸ਼ਾਮਲ ਸੀ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ ਮਾਨ ਸਰਕਾਰ: ਮਲਵਿੰਦਰ ਸਿੰਘ ਕੰਗ