(Source: ECI/ABP News)
ਕਸ਼ਮੀਰ 'ਚ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ, 10 ਥਾਵਾਂ 'ਤੇ ਛਾਪੇਮਾਰੀ
Kashmir Journalist Threating Case: ਕਸ਼ਮੀਰ ਵਿੱਚ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਨੇ 10 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
Kashmir Journalist Threatening Case: ਕਸ਼ਮੀਰ ਵਿੱਚ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਸ਼੍ਰੀਨਗਰ ਤੋਂ ਅਨੰਤਨਾਗ, ਕੁਲਗਾਮ ਸਮੇਤ 10 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਖੁਦ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
Massive searches in connection with #investigation of case related to recent #threat to journalists started by Police at 10 locations in #Srinagar, #Anantnag and #Kulgam. Details shall be followed.@JmuKmrPolice
— Kashmir Zone Police (@KashmirPolice) November 19, 2022
ਦਰਅਸਲ ਪਿਛਲੇ ਕੁੱਝ ਦਿਨਾਂ ਵਿੱਚ ਕਈ ਪੱਤਰਕਾਰਾਂ ਨੂੰ ਧਮਕੀ ਭਰੇ ਪੱਤਰ ਮਿਲੇ ਹਨ। ਉਸ ਨੂੰ ਭਾਰਤ ਪੱਖੀ ਦੱਸਦਿਆਂ ਤੁਰਕੀ 'ਚ ਇੱਕ ਹਿੱਟ ਲਿਸਟ ਤਿਆਰ ਕੀਤੀ ਗਈ ਹੈ, ਜਿਸ ਦਾ ਮੁੱਖ ਅੱਤਵਾਦੀ ਮੁਖਤਾਰ ਬਾਬਾ ਅਤੇ ਉਸ ਦੇ 6 ਸਾਥੀਆਂ ਦੇ ਹੋਣ ਦਾ ਸ਼ੱਕ ਜਤਾਇਆ ਗਿਆ ਹੈ।
ਇਸ ਆਧਾਰ 'ਤੇ ਛਾਪੇਮਾਰੀ
ਖੁਫੀਆ ਜਾਣਕਾਰੀ ਮੁਤਾਬਕ ਮੁਖਤਾਰ ਨੂੰ ਕਸ਼ਮੀਰ ਫਾਈਟ ਬਲਾਗ ਨਾਲ ਜੁੜੇ ਕੁਝ ਪੱਤਰਕਾਰਾਂ ਅਤੇ ਕੁਝ ਦੇਸ਼ ਵਿਰੋਧੀ ਤਾਕਤਾਂ ਨੇ ਇਸ ਹਿੱਟ ਲਿਸਟ ਨੂੰ ਤਿਆਰ ਕਰਨ 'ਚ ਮਦਦ ਕੀਤੀ ਸੀ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਸੁਰੱਖਿਆ ਏਜੰਸੀਆਂ ਨੇ ਸਥਾਨਕ ਏਜੰਸੀਆਂ ਨੂੰ 6 ਪੱਤਰਕਾਰਾਂ ਦੀ ਸੂਚੀ ਸੌਂਪੀ ਹੈ ਜੋ ਅੱਤਵਾਦੀ ਮੁਖਤਾਰ ਦੇ ਲਗਾਤਾਰ ਸੰਪਰਕ ਵਿੱਚ ਸਨ। ਇਨ੍ਹਾਂ 'ਚੋਂ ਦੋ ਪੱਤਰਕਾਰਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਸ਼੍ਰੀਨਗਰ ਸਮੇਤ 10 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨੇ ਦੇ ਦਿੱਤਾ ਅਸਤੀਫਾ
ਇਸ ਦੇ ਨਾਲ ਹੀ ਕਸ਼ਮੀਰ ਦੇ ਕਈ ਪੱਤਰਕਾਰਾਂ ਨੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫਰੰਟ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਸਥਾਨਕ ਅਖਬਾਰਾਂ ਅਤੇ ਮੈਗਜ਼ੀਨਾਂ ਤੋਂ ਅਸਤੀਫਾ ਦੇ ਦਿੱਤਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)