ਪੁਲਿਸ ਵੱਲੋਂ ਘਰ 'ਚ ਵੜ ਕੇ ਨੌਜਵਾਨ ਤੇ ਪਿਉ 'ਤੇ ਤਸ਼ੱਦਦ
ਚੰਡੀਗੜ੍ਹ: ਘਾਹ ਕੱਟਣ ਤੋਂ ਬਾਅਦ ਹੋਏ ਤਕਰਾਰ ਮਾਮਲੇ 'ਚ ਬਿਲਾਸਪੁਰ ਪੁਲਿਸ ਵੱਲੋਂ ਪੀੜਤ ਨੌਜਵਾਨ ਦੇ ਘਰ ਪਹੁੰਚ ਕੇ ਉਸ ਨਾਲ ਦੁਰ-ਵਿਵਹਾਰ ਕਰਦਿਆਂ ਉਸ ਦੇ ਪਿਤਾ ਦੀ ਬੁਰੀ ਤਰ੍ਹਾਂ ਮਾਰ-ਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਿੰਡ ਵਾਲਿਆਂ ਦੇ ਇਕੱਠੋ ਹੋਣ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਛੱਡ ਦਿੱਤਾ। ਪਿੰਡ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਦੀ ਬਣਾਈ ਵੀਡੀਓ ਨੂੰ ਵਾਇਰਲ ਕਰ ਦਿੱਤਾ।
ਪੀੜਤ ਨੌਜਵਾਨ ਸੁਰੇਸ਼ ਕੁਮਾਰ ਨੇ ਉਪਰੋਕਤ ਘਟਨਾ ਦੀ ਸ਼ਿਕਾਇਤ ਬਿਲਾਸਪੁਰ ਦੇ ਐਸਪੀ ਕੋਲ ਕੀਤੀ ਹੈ। ਨੌਜਵਾਨ ਨੇ ਦੱਸਿਆ ਕਿ ਬੀਤੀ 18 ਅਗਸਤ ਨੂੰ ਘਾਹ ਕੱਟਣ ਤੋਂ ਉਸ ਦੀ ਕਿਸੇ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਪੁਲਿਸ ਦੇ ਏਐਸਆਈ ਤੇ ਇੱਕ ਮਹਿਲਾ ਪੁਲਿਸ ਕਰਮੀ ਸਮੇਤ ਇੱਕ ਹੋਰ ਪੁਲਿਸ ਕਰਮੀ ਉਨ੍ਹਾਂ ਦੇ ਘਰ ਆਏ ਤੇ ਉਸਨੂੰ ਮੁਰਗਾ ਬਣਾ ਉਸ ਦੇ ਬਾਪ ਨਾਲ ਮਾਰ-ਕੁੱਟ ਕਰਨੀ ਸ਼ੁਰੂ ਕਰ ਦਿੱਤੀ।
ਐਸਪੀ ਨੇ ਕਿਹਾ ਕਿ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਹੋਇਆ ਉਸ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।