ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਈਦਗਾਹ 'ਤੇ ਅੱਤਵਾਦੀਆਂ ਨੇ ਇਕ ਪੁਲਸ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਸੂਤਰਾਂ ਮੁਤਾਬਕ ਜ਼ਖਮੀ ਅਧਿਕਾਰੀ ਦੀ ਮੌਤ ਹੋ ਗਈ ਹੈ, ਪਰ ਪੁਲਸ ਵੱਲੋਂ ਅਜੇ ਤੱਕ ਪੁਲਿਸ ਕਰਮਚਾਰੀ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।


ਪੁਲਿਸ ਅਧਿਕਾਰੀ ਦੀ ਪਛਾਣ ਮਸਰੂਰ ਅਲੀ ਵਾਨੀ ਪੁੱਤਰ ਅਲੀ ਮੁਹੰਮਦ ਵਾਨੀ ਵਜੋਂ ਹੋਈ ਹੈ। ਮਸਰੂਰ ਯੇਚੀਪੋਰਾ ਈਦਗਾਹ, ਸ਼੍ਰੀਨਗਰ ਦਾ ਰਹਿਣ ਵਾਲਾ ਸੀ। ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਤੋਂ ਬਾਅਦ ਸ੍ਰੀਨਗਰ ਦੀ ਈਦਗਾਹ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸਰੂਰ ਵਾਨੀ ਈਦਗਾਹ ਮੈਦਾਨ 'ਚ ਸਥਾਨਕ ਮੁੰਡਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ।






ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਕਿ ਇਸ ਅੱਤਵਾਦੀ ਹਮਲੇ 'ਚ ਪਿਸਤੌਲ ਦੀ ਵਰਤੋਂ ਹੋਣ ਦੀ ਗੱਲ ਸਾਹਮਣੇ ਆਈ ਹੈ।ਫਿਲਹਾਲ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।


ਪਾਕਿਸਤਾਨ ਵੱਲੋਂ ਬੇਵਜ੍ਹਾ ਦੇ ਗੋਲੀਬਾਰੀ


ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਹਾਲ ਹੀ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਇਕ ਮੈਂਬਰ ਜ਼ਖਮੀ ਹੋ ਗਿਆ ਸੀ। ਇਸ ਤੋਂ ਇਲਾਵਾ ਰਿਹਾਇਸ਼ੀ ਇਲਾਕਿਆਂ 'ਚ ਗੋਲਾਬਾਰੀ ਕਾਰਨ ਦਰਜਨਾਂ ਪਿੰਡ ਵਾਸੀਆਂ ਨੂੰ ਬਚਣ ਲਈ ਆਪਣੇ ਘਰ ਖਾਲੀ ਕਰਨੇ ਪਏ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।