Police recruitment Exam: ਪੇਪਰ ਲੀਕ ਦੀ ਸ਼ਿਕਾਇਤ ਮਗਰੋਂ ਪੁਲਿਸ ਭਰਤੀ ਪ੍ਰੀਖਿਆ ਰੱਦ, ਡੀਆਈਜੀ ਦੀ ਅਗਵਾਈ 'ਚ ਐਸਆਈਟੀ ਦਾ ਗਠਨ
Himachal Police recruitment Exam: ਪੇਪਰ ਲੀਕ ਹੋਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਭਰਤੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।
Himachal Police recruitment Exam: ਪੇਪਰ ਲੀਕ ਹੋਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਭਰਤੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਬੀਤੀ ਰਾਤ ਕਾਂਗੜਾ ਵਿੱਚ ਪੁਲਿਸ ਅਧਿਕਾਰੀਆਂ ਨੇ ਨਕਲ ਦਾ ਦੋਸ਼ ਲਗਾਉਂਦੇ ਹੋਏ ਐੱਫਆਈਆਰ ਦਰਜ ਕਰਵਾਈ ਹੈ। ਇਸ ਪੂਰੇ ਮਾਮਲੇ 'ਚ ਕੁਝ ਵੱਡੇ ਨਾਵਾਂ ਦਾ ਖੁਲਾਸਾ ਹੋ ਸਕਦਾ ਹੈ। ਪੁਲਿਸ ਵਿਭਾਗ ਦੇ ਵੱਡੇ ਲੋਕਾਂ 'ਤੇ ਵੀ ਇਸ ਮਾਮਲੇ ਨੂੰ ਛੁਪਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।
ਇਸ ਮਾਮਲੇ 'ਤੇ ਬੋਲਦੇ ਹੋਏ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਪੁਲਿਸ ਭਰਤੀ ਵਿੱਚ ਪੇਪਰ ਲੀਕ ਹੋਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਭਰਤੀ ਰੱਦ ਕਰ ਦਿੱਤੀ ਗਈ ਹੈ। ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਪੇਪਰ ਲੀਕ ਮਾਮਲੇ 'ਚ SIT ਦਾ ਗਠਨ ਕੀਤਾ ਗਿਆ ਹੈ। ਡੀਆਈਜੀ ਮਧੂਸੂਦਨ ਐਸਆਈਟੀ ਦੀ ਅਗਵਾਈ ਕਰਨਗੇ।
ਟੀਮ ਜਾਂਚ ਕਰਕੇ ਤੱਥ ਇਕੱਠੇ ਕਰੇਗੀ ਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਰਾਜ ਸਰਕਾਰ ਦੀ ਇਹ ਤਰਜੀਹ ਹੈ ਕਿ ਪੁਲਿਸ ਭਰਤੀ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਤੇ ਇਸ 'ਤੇ ਕਿਸੇ ਲਈ ਉਂਗਲ ਉਠਾਉਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਪੇਪਰ ਲੀਕ ਮਾਮਲੇ ਵਿੱਚ ਕਾਂਗੜਾ ਵਿੱਚ ਵੀ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਚੋਣ ਵਰ੍ਹੇ 'ਚ ਸਰਕਾਰ ਦੀ ਇਸ ਨਾਕਾਮੀ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਪੇਪਰ ਇੱਕ ਪ੍ਰਿੰਟਿੰਗ ਪ੍ਰੈੱਸ ਤੋਂ ਲੀਕ ਹੋਇਆ ਸੀ। ਪੇਪਰ ਲੀਕ ਕਰਨ ਵਾਲੇ ਦੋਸ਼ੀ ਹਰਿਆਣਾ ਤੇ ਦਿੱਲੀ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਤਿੰਨੋਂ ਉਮੀਦਵਾਰ ਪੁਲਿਸ ਹਿਰਾਸਤ ਵਿੱਚ ਹਨ। ਕਾਂਗੜਾ ਪੁਲਿਸ ਵੱਲੋਂ ਪੇਪਰ ਲੀਕ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਂਗੜਾ ਦੇ ਗਾਗਲ ਥਾਣੇ ਵਿੱਚ ਵੀਰਵਾਰ ਦੇਰ ਰਾਤ ਮੁਲਜ਼ਮਾਂ ਖ਼ਿਲਾਫ਼ ਧਾਰਾ 420 ਤਹਿਤ ਐਫਆਈਆਰ ਦਰਜ ਕੀਤੀ ਗਈ।
ਸੂਬੇ ਭਰ ਵਿੱਚ 27 ਮਾਰਚ ਨੂੰ ਹੋਈ ਪੁਲਿਸ ਭਰਤੀ ਦੀ ਲਿਖਤੀ ਪ੍ਰੀਖਿਆ ਤੋਂ ਪਹਿਲਾਂ ਹੀ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਮੀਦਵਾਰਾਂ ਨੇ 6 ਤੋਂ 8 ਲੱਖ ਰੁਪਏ ਦੇ ਕੇ ਪ੍ਰਸ਼ਨ ਪੱਤਰ ਖਰੀਦੇ ਸੀ ਜਿਸ 'ਚ 70 ਫੀਸਦ ਅੰਕਾਂ ਨਾਲ ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ।
ਹਿਮਾਚਲ ਵਿੱਚ ਪੁਲਿਸ ਕਾਂਸਟੇਬਲਾਂ ਦੀਆਂ ਅਸਾਮੀਆਂ ਦੀ ਭਰਤੀ ਲਈ 27 ਮਾਰਚ 2022 ਨੂੰ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ। 74,757 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 26,346 ਨੇ ਲਿਖਤੀ ਪ੍ਰੀਖਿਆ ਪਾਸ ਕੀਤੀ। ਜਦਕਿ 47,365 ਫੇਲ੍ਹ ਹੋ ਗਏ। 1046 ਉਮੀਦਵਾਰ ਗੈਰਹਾਜ਼ਰ ਰਹੇ। ਕਾਂਸਟੇਬਲ ਦੀਆਂ ਅਸਾਮੀਆਂ ਲਈ ਕੁੱਲ 1,87,476 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲਾਂ ਦੀਆਂ 1334 ਅਸਾਮੀਆਂ ਲਈ 27 ਮਾਰਚ ਨੂੰ ਹੋਈ ਲਿਖਤੀ ਪ੍ਰੀਖਿਆ ਤੋਂ ਪਹਿਲਾਂ ਹੀ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ।