ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅੱਜ ਪੇਸ਼ੀ ਲਈ ਰੌਜ਼ ਐਵੇਨਿਊ ਅਦਾਲਤ ਵਿੱਚ ਲਿਜਾਇਆ ਗਿਆ। ਇਸ ਦੌਰਾਨ ਪੁਲਿਸ ਮਨੀਸ਼ ਸਿਸੋਦੀਆ ਨੂੰ ਧੌਣ 'ਚ ਫੜ੍ਹ ਕੇ ਲੈ ਗਈ। ਇਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਤਰਾਜ਼ ਜਤਾਇਆ ਹੈ।
ਮਨੀਸ਼ ਸਿਸੋਦੀਆ ਦੇ ਗਲੇ ਨਾਲ ਫੜੇ ਜਾਣ ਦੀ ਫੁਟੇਜ ਸ਼ੇਅਰ ਕਰਦੇ ਹੋਏ ਸੀਐਮ ਕੇਜਰੀਵਾਲ ਨੇ ਲਿਖਿਆ, ਕੀ ਪੁਲਿਸ ਨੂੰ ਮਨੀਸ਼ ਜੀ ਨਾਲ ਇਸ ਤਰ੍ਹਾਂ ਦੁਰਵਿਵਹਾਰ ਕਰਨ ਦਾ ਅਧਿਕਾਰ ਹੈ? ਕੀ ਪੁਲਿਸ ਨੂੰ ਉੱਪਰੋਂ ਅਜਿਹਾ ਕਰਨ ਲਈ ਕਿਹਾ ਗਿਆ ਹੈ?