Farmers Protest News: ਪੰਜਾਬ-ਹਰਿਆਣਾ ਸਰਹੱਦ (Punjab-Haryana Border) 'ਤੇ ਕਿਸਾਨਾਂ ਦੇ ਧਰਨੇ (farmers demonstration) ਦੌਰਾਨ ਸ਼ੰਭੂ ਬਾਰਡਰ 'ਤੇ ਤਾਇਨਾਤ ਇੱਕ ਪੁਲਿਸ (Policeman)ਮੁਲਾਜ਼ਮ ਦੀ ਮੌਤ ਹੋ ਗਈ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਹਰਿਆਣਾ ਪੁਲੀਸ ਦੇ ਸਬ-ਇੰਸਪੈਕਟਰ ਹੀਰਾਲਾਲ (Sub-Inspector Hiralal) ਵਜੋਂ ਹੋਈ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਹੀਰਾਲਾਲ ਦੀ ਉਮਰ 52 ਸਾਲ ਸੀ ਅਤੇ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸ਼ੰਭੂ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਸੀ। ਸ਼ੰਭੂ ਬਾਰਡਰ ਪਟਿਆਲਾ, ਪੰਜਾਬ ਵਿੱਚ ਸਥਿਤ ਹੈ। ਸਬ-ਇੰਸਪੈਕਟਰ ਹੀਰਾਲਾਲ ਹਰਿਆਣਾ ਦੇ ਹਿੱਸੇ ਵਾਲੇ ਬਾਰਡਰ ਵਿੱਚ ਤਾਇਨਾਤ ਸੀ।


ਏਐਨਆਈ ਮੁਤਾਬਕ, ਡਿਊਟੀ ਦੌਰਾਨ ਸਬ-ਇੰਸਪੈਕਟਰ ਹੀਰਾਲਾਲ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਪੁਲਿਸ ਮੁਲਾਜ਼ਮ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਸਬ-ਇੰਸਪੈਕਟਰ ਹੀਰਾਲਾਲ ਦੀ ਇਲਾਜ ਦੌਰਾਨ ਮੌਤ ਹੋ ਗਈ। ਹੀਰਾਲਾਲ ਲੰਬੇ ਸਮੇਂ ਤੋਂ ਹਰਿਆਣਾ ਪੁਲਿਸ ਦੀ ਸੇਵਾ ਕਰ ਰਿਹਾ ਸੀ। ਪਿੱਛੇ ਜਿਹੇ ਕਿਸਾਨਾਂ ਦੇ 'ਦਿੱਲੀ ਮਾਰਚ' ਦੇ ਐਲਾਨ ਦੌਰਾਨ ਸ਼ੰਭੂ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਸੀ।


 






 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।