ਜੈਪੁਰ: ਰਾਜਸਥਾਨ ਹਾਈ ਕੋਰਟ ਨੇ ਅੱਜ ਸਚਿਨ ਪਾਇਲਟ ਅਤੇ 18 ਹੋਰ ਬਾਗ਼ੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਹ ਸੁਣਵਾਈ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਕਾਂਗਰਸ ਦੇ ਬਾਗ਼ੀਆਂ ਨੇ ਪਟੀਸ਼ਨ ਵਿੱਚ ਸਪੀਕਰ ਵਲੋਂ ਉਨ੍ਹਾਂ ਨੂੰ ਭੇਜੀ ਗਈ ਅਯੋਗਤਾ ਦੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ।
ਅੱਜ ਸੁਣਵਾਈ ਦੌਰਾਨ ਸਪੀਕਰ ਵਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਪਟੀਸ਼ਨ ਪੱਕੀ ਨਹੀਂ ਹੈ ਕਿਉਂਕਿ ਸਦਨ ਤੋਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਬਾਰੇ ਅਜੇ ਫੈਸਲਾ ਲੈਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ‘ਤੇ ਅਦਾਲਤ ਦੇ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ।
ਕਾਂਗਰਸ ਦੀ ਸੂਬਾ ਇਕਾਈ ਵਿੱਚ ਹੰਗਾਮੇ ਦੇ ਵਿਚਕਾਰ ਪਾਇਲਟ ਖੇਮਾ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪਹੁੰਚਿਆ। ਚੀਫ ਜਸਟਿਸ ਇੰਦਰਜੀਤ ਮਹਾਂਤੀ ਅਤੇ ਜਸਟਿਸ ਪ੍ਰਕਾਸ਼ ਗੁਪਤਾ ਨੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਅਤੇ ਦਲੀਲਾਂ ਸੁਣੀਆਂ। ਅਦਾਲਤ ਨੇ ਸ਼ੁੱਕਰਵਾਰ ਨੂੰ ਅਸੰਤੁਸ਼ਟ ਵਿਧਾਇਕ ਦੇ ਵਕੀਲ ਹਰੀਸ਼ ਸਾਲਵੇ ਦੀਆਂ ਦਲੀਲਾਂ ਦੀ ਸੁਣਵਾਈ ਕੀਤੀ ਸੀ।
ਪਾਰਟੀ ਵ੍ਹਿਪ ਨੂੰ ਨਾ ਮਨਣ ਕਰਕੇ ਰਾਜਸਥਾਨ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਨ ਲਈ ਪਾਰਟੀ ਵੱਲੋਂ ਸਪੀਕਰ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵਿਧਾਇਕਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ ਪਾਇਲਟ ਖੇਮੇ ਨੇ ਦਲੀਲ ਦਿੱਤੀ ਹੈ ਕਿ ਵ੍ਹਿਪ ਉਦੋਂ ਹੀ ਲਾਗੂ ਹੁੰਦਾ ਹੈ ਜਦੋਂ ਵਿਧਾਨ ਸਭਾ ਸੈਸ਼ਨ ਚੱਲ ਰਿਹਾ ਹੋਵੇ।
ਦੱਸ ਦਈਏ ਕਿ ਕਾਂਗਰਸ ਨੇ ਅਸੈਂਬਲੀ ਦੇ ਸਪੀਕਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਾਇਲਟ ਅਤੇ ਹੋਰ ਅਸੰਤੁਸ਼ਟ ਵਿਧਾਇਕਾਂ ਖਿਲਾਫ ਸੰਵਿਧਾਨ ਦੀ 10ਵੀਂ ਅਨੁਸੂਚੀ ਦੇ ਪੈਰਾ 2 (1) (ਏ) ਦੇ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਰਾਜਸਥਾਨ ਦਾ ਸਿਆਸੀ ਸੰਕਟ: ਸਚਿਨ ਪਾਇਲਟ ਅਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਣਵਾਈ ਭਲਕੇ
ਏਬੀਪੀ ਸਾਂਝਾ
Updated at:
20 Jul 2020 09:07 PM (IST)
ਰਾਜਸਥਾਨ ਹਾਈ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਵਿਧਾਨ ਸਭਾ ਦੇ ਸਪੀਕਰ ਲਈ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਸਚਿਨ ਪਾਇਲਟ ਦੀ ਪਟੀਸ਼ਨ ਪੱਕੀ ਨਹੀਂ ਹੈ।
- - - - - - - - - Advertisement - - - - - - - - -