Aam Aadmi Party: 'ਆਪ' ਚ ਆਇਆ ਸਿਆਸੀ ਭੂਚਾਲ, 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ; ਜਾਣੋ ਕੌਣ-ਕੌਣ...
Four AAP MLAs suspended from Vidhan Sabha: ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਆਮ ਆਦਮੀ ਪਾਰਟੀ (AAP) ਨੂੰ ਇਸਦੀ ਸਜ਼ਾ ਭੁਗਤਣੀ ਪਈ। ਦਰਅਸਲ...

Four AAP MLAs suspended from Vidhan Sabha: ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਆਮ ਆਦਮੀ ਪਾਰਟੀ (AAP) ਨੂੰ ਇਸਦੀ ਸਜ਼ਾ ਭੁਗਤਣੀ ਪਈ। ਦਰਅਸਲ, ਜ਼ੋਰਦਾਰ ਹੰਗਾਮੇ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਸਦਨ ਦੀ ਕਾਰਵਾਈ 'ਚ ਲਗਾਤਾਰ ਵਿਘਨ ਪਾਉਣ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ 'ਚ ਆਮ ਆਦਮੀ ਪਾਰਟੀ ਦੇ 4 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣੋ ਕਿਹੜੇ ਵਿਧਾਇਕਾਂ 'ਤੇ ਡਿੱਗੀ ਗਾਜ਼?
ਸਪੀਕਰ ਵੱਲੋਂ ਜਾਰੀ ਬਿਆਨ ਅਨੁਸਾਰ, ਵਿਧਾਇਕ ਸੋਮ ਦੱਤ, ਜਰਨੈਲ ਸਿੰਘ, ਸੰਜੀਵ ਝਾਅ ਅਤੇ ਕੁਲਦੀਪ ਕੁਮਾਰ ਨੂੰ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਸਦਨ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਜੀਵ ਝਾਅ, ਜਰਨੈਲ ਸਿੰਘ ਅਤੇ ਕੁਲਦੀਪ ਕੁਮਾਰ ਨੂੰ ਤਿੰਨ ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ, ਪਰ ਹੰਗਾਮਾ ਜਾਰੀ ਰਹਿਣ ਕਾਰਨ ਇਹ ਕਾਰਵਾਈ ਵਧਾ ਦਿੱਤੀ ਗਈ।
ਇੱਥੇ ਜਾਣੋ ਕਿਉਂ ਭੱਖਿਆ ਵਿਵਾਦ ?
ਗੁਰੂ ਤੇਗ ਬਹਾਦਰ ਜੀ ਦੇ ਕਥਿਤ ਅਪਮਾਨ ਦਾ ਮਾਮਲਾ ਇਸ ਹੰਗਾਮੇ ਪਿੱਛੇ ਮੁੱਖ ਕਾਰਨ ਇੱਕ ਵੀਡੀਓ ਹੈ, ਜਿਸ 'ਚ ਭਾਜਪਾ ਨੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ 'ਤੇ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ। 'ਆਪ' ਵਿਧਾਇਕ ਸੰਜੀਵ ਝਾਅ ਨੇ ਮੰਗ ਕੀਤੀ ਕਿ ਭਾਜਪਾ ਦੇ ਮੰਤਰੀ ਅਤੇ ਵਿਧਾਇਕ ਇਸ ਵੀਡੀਓ ਨਾਲ ਸਬੰਧਤ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਹਟਾਉਣ। ਉਨ੍ਹਾਂ ਤਰਕ ਦਿੱਤਾ ਕਿ ਇਹ ਵੀਡੀਓ ਅਜੇ ਫੋਰੈਂਸਿਕ ਜਾਂਚ ਲਈ ਭੇਜੀ ਗਈ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਝਾਅ ਨੇ ਦੋਸ਼ ਲਗਾਇਆ ਕਿ ਜਿਵੇਂ ਹੀ ਉਨ੍ਹਾਂ ਨੇ ਇਹ ਮੰਗ ਉਠਾਈ, ਉਨ੍ਹਾਂ ਨੂੰ ਮਾਰਸ਼ਲਾਂ ਦੀ ਮਦਦ ਨਾਲ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ। ਹੰਗਾਮੇ ਦਰਮਿਆਨ ਵਿਧਾਨ ਸਭਾ ਦੀ ਕਾਰਵਾਈ ਵਾਰ-ਵਾਰ ਪੈ ਰਹੇ ਵਿਘਨ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















