(Source: ECI/ABP News)
Poonch Terror Attack: ਪੁਣਛ ਅੱਤਵਾਦੀ ਹਮਲੇ ਮਗਰੋਂ ਐਕਸ਼ਨ ਮੋਡ 'ਚ ਸੁਰੱਖਿਆ ਏਜੰਸੀਆਂ, ਹਾਈ ਅਲਰਟ ਜਾਰੀ
Poonch Terror Attack: ਜੰਮੂ-ਕਸ਼ਮੀਰ ਦੇ ਪੁਣਛ 'ਚ ਵੀਰਵਾਰ ਨੂੰ ਅਤਿਵਾਦੀ ਹਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ।
![Poonch Terror Attack: ਪੁਣਛ ਅੱਤਵਾਦੀ ਹਮਲੇ ਮਗਰੋਂ ਐਕਸ਼ਨ ਮੋਡ 'ਚ ਸੁਰੱਖਿਆ ਏਜੰਸੀਆਂ, ਹਾਈ ਅਲਰਟ ਜਾਰੀ Poonch Terror Attack: Security agencies in action mode after Poonch terror attack, high alert issued Poonch Terror Attack: ਪੁਣਛ ਅੱਤਵਾਦੀ ਹਮਲੇ ਮਗਰੋਂ ਐਕਸ਼ਨ ਮੋਡ 'ਚ ਸੁਰੱਖਿਆ ਏਜੰਸੀਆਂ, ਹਾਈ ਅਲਰਟ ਜਾਰੀ](https://feeds.abplive.com/onecms/images/uploaded-images/2023/04/21/62cd3d943744f26833f658ac16059ead1682065799171700_original.jpg?impolicy=abp_cdn&imwidth=1200&height=675)
Poonch Terror Attack: ਜੰਮੂ-ਕਸ਼ਮੀਰ ਦੇ ਪੁਣਛ 'ਚ ਵੀਰਵਾਰ ਨੂੰ ਅਤਿਵਾਦੀ ਹਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ। ਅੱਜ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਤੇ ਸੂਹੀਆ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਰਾਜੌਰੀ ਤੇ ਪੁਣਛ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੰਟਰੋਲ ਰੇਖਾ 'ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਅਤਿਵਾਦੀ ਹਮਲੇ ਤੋਂ ਬਾਅਦ ਭਿੰਬਰ ਗਲੀ-ਪੁਣਛ ਰੋਡ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ ਤੇ ਲੋਕਾਂ ਨੂੰ ਮੇਂਢਰ ਦੇ ਰਸਤੇ ਪੁਣਛ ਜਾਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜ ਜਵਾਨ ਸ਼ਹੀਦ ਹੋ ਗਏ ਜਿਨ੍ਹਾਂ ਵਿੱਚ ਪੰਜਾਬ ਦੇ ਚਾਰ ਜਵਾਨ ਸਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਪੰਜਾਬ ਦੇ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪ੍ਰਣਾਮ ਸ਼ਹੀਦਾਂ ਨੂੰ ..
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
— Bhagwant Mann (@BhagwantMann) April 21, 2023
ਹੋਰ ਪੜ੍ਹੋ : Punjab News: ਪੂਰੇ ਪੰਜਾਬ 'ਚ ਸੋਗ ਦੀ ਲਹਿਰ! ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)