Power Supply & Cut: ਦੇਸ਼ 'ਚ ਬਿਜਲੀ ਦੀ ਮੰਗ ਨੇ ਤੋੜਿਆ ਰਿਕਾਰਡ, 201GW ਤੱਕ ਪਹੁੰਚੀ ਬਿਜਲੀ ਦੀ ਮੰਗ,ਪਰ ਦੇਸ਼ ਦੇ ਕਈ ਹਿੱਸਿਆਂ 'ਚ ਕਟੌਤੀ
ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ ਅਤੇ ਬਿਜਲੀ ਕੱਟ ਵੇਖਣ ਨੂੰ ਮਿਲ ਰਹੇ ਹਨ। ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਚੜ੍ਹਨ ਨਾਲ ਬਿਜਲੀ ਦੀ ਮੰਗ ਵਧ ਗਈ ਹੈ।
Power Demand: ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਸੰਕਟ (Power crisis) ਪੈਦਾ ਹੋ ਗਿਆ ਹੈ ਅਤੇ ਬਿਜਲੀ ਕੱਟ ਲੱਗ ਰਹੇ ਹਨ। ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਚੜ੍ਹਨ ਨਾਲ ਬਿਜਲੀ ਦੀ ਮੰਗ ਵਧ (Demand for electricity increased) ਗਈ ਹੈ। ਇਸ ਨਾਲ ਮੰਗਲਵਾਰ ਨੂੰ ਬਿਜਲੀ ਦੀ ਮੰਗ 201 ਗੀਗਾਵਾਟ ਦੇ ਰਿਕਾਰਡ ਪੱਧਰ ਨੂੰ ਪਾਰ ਕਰ ਗਈ। ਇਹ ਜਾਣਕਾਰੀ ਊਰਜਾ ਮੰਤਰਾਲੇ (Ministry of Energy) ਨੇ ਦਿੱਤੀ ਹੈ। ਮੰਤਰਾਲੇ ਨੇ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ, "ਅੱਜ 14:51 ਵਜੇ ਪੂਰੇ ਭਾਰਤ ਪੱਧਰ 'ਤੇ ਬਿਜਲੀ ਦੀ ਵੱਧ ਤੋਂ ਵੱਧ ਮੰਗ 201.066 ਗੀਗਾਵਾਟ ਰਹੀ।" ਪਿਛਲੇ ਸਾਲ ਦੇ 200.539 ਗੀਗਾਵਾਟ ਦੇ ਰਿਕਾਰਡ ਨੂੰ ਤੋੜਦੇ ਹੋਏ ਬਿਜਲੀ ਮੰਗ ਨੇ ਰਿਕਾਰਡ ਬਣਾਇਆ ਹੈ, ਦੱਸ ਦਈਏ ਕਿ ਇਹ ਰਿਕਾਰਡ 7 ਜੁਲਾਈ, 2021 ਨੂੰ ਦਰਜ ਕੀਤਾ ਗਿਆ ਸੀ।
ਮੰਤਰਾਲੇ ਨੇ ਕਿਹਾ ਕਿ ਵਧਦੀ ਬਿਜਲੀ ਦੀ ਮੰਗ ਦੇਸ਼ ਦੇ ਆਰਥਿਕ ਵਿਕਾਸ ਨੂੰ ਦਰਸਾਉਂਦੀ ਹੈ। ਇਸ ਸਾਲ ਮਾਰਚ 'ਚ ਬਿਜਲੀ ਦੀ ਮੰਗ ਕਰੀਬ 8.9 ਫੀਸਦੀ ਵਧੀ ਹੈ। ਇਸ ਤੋਂ ਇਲਾਵਾ, ਮਈ-ਜੂਨ ਦੇ ਮਹੀਨਿਆਂ ਵਿੱਚ ਮੰਗ ਲਗਪਗ 215-220 ਗੀਗਾਵਾਟ ਤੱਕ ਪਹੁੰਚਣ ਦੀ ਉਮੀਦ ਹੈ। ਮੰਤਰਾਲੇ ਨੇ ਕਿਹਾ ਕਿ ਸਰਕਾਰ ਅਤੇ ਹੋਰ ਹਿੱਸੇਦਾਰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ ਅਤੇ ਸਾਰੇ ਮੋਰਚਿਆਂ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਰੋਤਾਂ ਦੀ ਬਿਹਤਰ ਵਰਤੋਂ ਲਈ ਉਪਾਅ ਕੀਤੇ ਜਾ ਰਹੇ ਹਨ।
ਦੇਸ਼ ਦੇ ਕਈ ਹਿੱਸਿਆਂ 'ਚ ਬਿਜਲੀ ਸੰਕਟ!
ਜੰਮੂ 'ਚ ਅਣ-ਐਲਾਨੀ ਬਿਜਲੀ ਕੱਟਾਂ ਅਤੇ ਪੀਣ ਵਾਲੇ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਮੰਗਲਵਾਰ ਨੂੰ ਜੰਮੂ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਜੇਸੀਸੀਆਈ) ਦੇ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨ ਕਰਕੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸੰਕਟ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਖਪਤਕਾਰ ਬਿੱਲਾਂ ਦਾ ਭੁਗਤਾਨ ਕਰਨਾ ਬੰਦ ਕਰ ਦੇਣਗੇ।
ਉਧਰ ਦੇਸ਼ ਦੀ ਵਿੱਤੀ ਰਾਜਧਾਨੀ ਕਹੇ ਜਾਂਦੇ ਮੁੰਬਈ ਅਤੇ ਆਸ-ਪਾਸ ਦੇ ਉਪਨਗਰਾਂ ਦੇ ਕਈ ਇਲਾਕਿਆਂ 'ਚ ਬਿਜਲੀ ਬੰਦ ਰਹੀ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਅਤੇ ਇਸ ਦੇ ਆਸਪਾਸ ਦੇ ਉਪਨਗਰਾਂ ਦੇ ਕਈ ਇਲਾਕਿਆਂ 'ਚ ਮੰਗਲਵਾਰ ਸਵੇਰੇ ਬਿਜਲੀ ਗੁੱਲ ਹੋ ਗਈ। ਇਹ ਕਟੌਤੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਸੂਬਾ ਬਿਜਲੀ ਦੀ ਕਮੀ ਨਾਲ ਜੂਝ ਰਿਹਾ ਹੈ, ਜਿਸ ਕਾਰਨ ਬਿਜਲੀ ਵੰਡ ਕੰਪਨੀਆਂ (ਡਿਸਕਾਮ) ਨੂੰ ਕੁਝ ਖੇਤਰਾਂ ਵਿੱਚ ਬਿਜਲੀ ਸਪਲਾਈ ਨੂੰ ਲਾਜ਼ਮੀ ਤੌਰ 'ਤੇ ਕੱਟਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਮੈਚ ਹਾਰ ਗਏ ਪਰ ਕੋਹਲੀ ਨੇ ਚੀਤੇ ਵਾਂਗ ਡਾਈਵ ਕਰ ਫੜਿਆ ਸ਼ਾਨਦਾਰ ਕੈਚ, ਵੀਡੀਓ ਵੇਖ ਕਹੋਗੇ ਵਾਹ