ਨਵੀਂ ਦਿੱਲੀ: ਦਿੱਲੀ ‘ਚ ਪਰਾਲੀ ਸਾੜਨ (Burning Stubble) ਦੇ ਵਧ ਰਹੇ ਮਾਮਲਿਆਂ ਨੇ ਕੇਂਦਰੀ ਜੰਗਲਾਤ ਤੇ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵਡੇਕਰ (Prakash Javadekar) ਦੇ ਫਿਕਰਾਂ ਨੂੰ ਵਧਾ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ ‘ਚ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਪੰਜਾਬ ਤੇ ਹਰਿਆਣਾ (Punjab and Haryana) ‘ਚ ਪਰਾਲੀ ਸਾੜਨ ਕਰਕੇ ਦਿੱਲੀ ‘ਚ 1 ਅਕਤੂਬਰ ਤੋਂ 30 ਨਵੰਬਰ ਤਕ ਹਵਾ ਪ੍ਰਦੂਸ਼ਣ (Air Pollution) ਦੀ ਸਮੱਸਿਆ ਰਹਿੰਦੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਬੇਸ਼ੱਕ ਇਸ ਵਾਰ ਹਰਿਆਣਾ ‘ਚ ਪਰਾਲੀ ਸਾੜਨ ਦੀਆਂ ਘਟਵਨਾਵਾਂ ‘ਚ 25 ਫੀਸਦ ਕਮੀ ਹੋਈ ਪਰ ਪੰਜਾਬ ‘ਚ ਇਨ੍ਹਾਂ ਘਟਨਾਵਾ ‘ਚ 25 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਜਾਵਡੇਕਰ ਨੇ ਕਿਹਾ ਕਿ ਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾ 50,000 ਤੋਂ ਵਧ ਕੇ 70 ਹਜ਼ਾਰ ਤਕ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਕਰਕੇ ਦਿੱਲੀ ‘ਚ 2 ਤੋਂ 40 ਫੀਸਦ ਤਕ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੁੰਦੀ ਹੈ।
ਕੇਂਦਰੀ ਜੰਗਲਾਤ ਤੇ ਵਾਤਾਵਰਣ ਮੰਤਰੀ ਨੇ ਕਿਹਾ ਕਿ ਇਹ ਚਿੰਤਾ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਇਹ ਸਮੱਸਿਆ ਹੁੰਦੀ ਹੈ। ਅੱਗੇ ਜਾਵਡੇਕਰ ਨੇ ਕਿਹਾ ਕਿ ਦੇਸ਼ ਦੇ 122 ਸ਼ਹਿਰਾਂ ‘ਚ ਇਸ ਸਮੱਸਿਆ ਤੋਂ ਨਜਿੱਠਣ ਲਈ ਯੋਜਨਾਵਾਂ ਬਣਾਇਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਹੈ। ਪ੍ਰਦੂਸ਼ਣ ਉਦਯੋਗ, ਆਵਾਜਾਈ, ਬਾਇਓਮਾਸ ਨੂੰ ਸਾੜਨ ਅਤੇ ਹੋਰ ਕਈ ਕਾਰਨਾਂ ਕਰਕੇ ਸਮੱਸਿਆ ਹੈ। ਦਿੱਲੀ ਵਿੱਚ ਧੂੜ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੈ, ਜਦੋਂਕਿ ਮੁੰਬਈ ਜਾਂ ਬੰਗਲੌਰ ਵਿੱਚ ਪੱਥਰੀਲੀ ਜ਼ਮੀਨ ਕਾਰਨ ਉਸ ਤਰ੍ਹਾਂ ਦੀ ਸਮੱਸਿਆ ਨਹੀਂ ਹੈ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin