ਪੜਚੋਲ ਕਰੋ
Advertisement
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ 'ਤੇ ਭੜਕੀ ਧੀ ਸ਼ਰਮਿਸ਼ਠਾ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਸਥਿਰ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ।
ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਬ੍ਰੈਨ ਕਲੌਟ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ ਹਨ। ਹਸਪਤਾਲ ਵਿਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੀ ਮੌਤ ਦੀ ਝੂਠੀ ਅਫਵਾਹ ਉੱਡ ਗਈ। ਹੁਣ ਉਨ੍ਹਾਂ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿਚ ਥੋੜ੍ਹਾ ਜਿਹਾ ਸੁਧਾਰ ਹੋਇਆ ਹੈ।
ਦੱਸ ਦਈਏ ਕਿ 84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬ੍ਰੈਨ ਕਲੌਟ ਸਰਜਰੀ ਤੋਂ ਪਹਿਲਾਂ ਉਨ੍ਹਾਂ ਦੇ ਕੋਰੋਨਾਵਾਇਰਸ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਨ੍ਹਾਂ ਨੂੰ ਵੇਖ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਮੰਗਲਵਾਰ ਨੂੰ ਵਿਗੜ ਗਈ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਕੋਈ ਸੰਕੇਤ ਨਹੀਂ ਦਿਖਾਈ ਦਿੱਤੇ। ਉਧਰ ਸਾਬਕਾ ਰਾਸ਼ਟਰਪਤੀ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਦੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਟਵੀਟ 'ਚ ਲਿਖਿਆ, ''ਉਨ੍ਹਾਂ ਦੇ ਪਿਤਾ ਦੇ ਲਈ ਜੋ ਸਭ ਤੋਂ ਵਧੀਆ ਹੈ ਰੱਬ ਉਹੀ ਕਰੇ ਅਤੇ ਮੈਨੂੰ ਜ਼ਿੰਦਗੀ 'ਚ ਆਉਣ ਨਾਲੇ ਖੁਸ਼ੀ ਤੇ ਦੁਖਾਂ ਦੇ ਪਲਾਂ ਨੂੰ ਸਮਾਨ ਤੌਰ 'ਤੇ ਸਹਿਣ ਕਰਨ ਦੀ ਸ਼ਕਤੀ ਦੇਣ। ਮੈਂ ਉਨ੍ਹਾਂ ਲਈ ਫਿਕਰ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Rumours about my father is false. Request, esp’ly to media, NOT to call me as I need to keep my phone free for any updates from the hospital🙏
— Sharmistha Mukherjee (@Sharmistha_GK) August 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement