ਦੱਸ ਦਈਏ ਕਿ 84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬ੍ਰੈਨ ਕਲੌਟ ਸਰਜਰੀ ਤੋਂ ਪਹਿਲਾਂ ਉਨ੍ਹਾਂ ਦੇ ਕੋਰੋਨਾਵਾਇਰਸ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਨ੍ਹਾਂ ਨੂੰ ਵੇਖ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਮੰਗਲਵਾਰ ਨੂੰ ਵਿਗੜ ਗਈ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਕੋਈ ਸੰਕੇਤ ਨਹੀਂ ਦਿਖਾਈ ਦਿੱਤੇ।
ਉਧਰ ਸਾਬਕਾ ਰਾਸ਼ਟਰਪਤੀ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਦੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਟਵੀਟ 'ਚ ਲਿਖਿਆ, ''ਉਨ੍ਹਾਂ ਦੇ ਪਿਤਾ ਦੇ ਲਈ ਜੋ ਸਭ ਤੋਂ ਵਧੀਆ ਹੈ ਰੱਬ ਉਹੀ ਕਰੇ ਅਤੇ ਮੈਨੂੰ ਜ਼ਿੰਦਗੀ 'ਚ ਆਉਣ ਨਾਲੇ ਖੁਸ਼ੀ ਤੇ ਦੁਖਾਂ ਦੇ ਪਲਾਂ ਨੂੰ ਸਮਾਨ ਤੌਰ 'ਤੇ ਸਹਿਣ ਕਰਨ ਦੀ ਸ਼ਕਤੀ ਦੇਣ। ਮੈਂ ਉਨ੍ਹਾਂ ਲਈ ਫਿਕਰ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904