pranab mukherjee passes away: ਪ੍ਰਣਬ ਮੁਖਰਜੀ ਦਾ ਅੰਤਮ ਸੰਸਕਾਰ, ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਆਖਰੀ ਵਿਦਾਈ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੰਤਿਮ ਸੰਸਕਾਰ ਅੱਜ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਪ੍ਰਣਬ ਮੁਖਰਜੀ ਦਾ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ। 10 ਅਗਸਤ ਨੂੰ ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸੇ ਦਿਨ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ।
LIVE
Background
ਪਿਛੋਕੜ
31 ਅਗਸਤ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਮੁਖਰਜੀ 84 ਸਾਲਾਂ ਦੇ ਸੀ। ਮੁਖਰਜੀ ਨੂੰ 10 ਅਗਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸੇ ਦਿਨ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਉਹ ਡੂੰਘੇ ਕੋਮਾ ਵਿੱਚ ਸੀ ਅਤੇ ਵੈਂਟੀਲੇਟਰ ‘ਤੇ ਸੀ।
ਮੁਖਰਜੀ ਦੀ ਮੌਤ ਦੀ ਜਾਣਕਾਰੀ ਦਿੰਦੇ ਹੋਏ ਅਭਿਜੀਤ ਮੁਖਰਜੀ ਨੇ ਟਵੀਟ ਕੀਤਾ, “ਮੈਂ ਤੁਹਾਨੂੰ ਭਾਰੀ ਦਿਲ ਨਾਲ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਸ੍ਰੀ ਪ੍ਰਣਬ ਮੁਖਰਜੀ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ। ਮੈਂ ਆਰਆਰ ਹਸਪਤਾਲ ਦੇ ਡਾਕਟਰਾਂ ਦੀਆਂ ਸਰਬੋਤਮ ਕੋਸ਼ਿਸ਼ਾਂ ਅਤੇ ਭਾਰਤ ਭਰ ਦੇ ਲੋਕਾਂ ਦੀਆਂ ਦੁਆਵਾਂ ਅਤੇ ਅਰਦਾਸਾਂ ਲਈ ਹੱਥਾਂ ਨਾਲ ਹੱਥ ਜੋੜ ਕੇ ਧੰਨਵਾਦ ਕਰਦਾ ਹਾਂ।”
ਦੱਸ ਦਈਏ ਕਿ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਕਿਹਾ ਕਿ 84 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਹ ਕੋਮਾ ਵਿੱਚ ਹਨ ਅਤੇ ਵੈਂਟੀਲੇਟਰ ‘ਤੇ ਸੀ। ਮੁਖਰਜੀ 2012 ਤੋਂ 2017 ਦੇ ਵਿੱਚ 13 ਵੇਂ ਰਾਸ਼ਟਰਪਤੀ ਰਹੇ।
Delhi: Mortal remains of former President #PranabMukherjee brought to Lodhi Crematorium. His last rites are being performed. pic.twitter.com/w5sSBKd8Kp
— ANI (@ANI) September 1, 2020