ਪੜਚੋਲ ਕਰੋ
Advertisement
ਸੁਪਰੀਮ ਕੋਰਟ ਵਲੋਂ ਉਲੰਘਣ ਮਾਮਲੇ 'ਚ ਪ੍ਰਸ਼ਾਂਤ ਭੂਸ਼ਣ ਦੋਸ਼ੀ ਕਰਾਰ, 20 ਅਗਸਤ ਨੂੰ ਸਜ਼ਾ 'ਤੇ ਸੁਣਵਾਈ
ਸੁਪਰੀਮ ਕੋਰਟ ਨਿਆਂਪਾਲਿਕਾ ਲਈ ਦੋ ਅਪਮਾਨਜਨਕ ਟਵੀਟ ਕਰਨ ਦੇ ਮਾਮਲੇ 'ਚ ਨੇ ਪ੍ਰਸ਼ਾਂਤ ਭੂਸ਼ਣ ਵਿਰੁੱਧ ਕੋਰਟ ਦੀ ਉਲੰਘਣ ਕਰਨ 'ਤੇ ਕਾਰਵਾਈ ਕਰਦਿਆਂ ਫੈਸਲਾ ਸੁਣਾਇਆ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਕੰਮਕਾਜ 'ਤੇ ਅਕਸਰ ਤਿੱਖੀ ਟਿੱਪਣੀਆਂ ਕਰਨ ਵਾਲੇ ਇੱਕ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਪਮਾਨ ਕਰਨ ਦਾ ਦੋਸ਼ੀ ਠਹਿਰਾਇਆ ਹੈ। ਆਪਣੇ ਫ਼ੈਸਲੇ ਵਿਚ ਅਦਾਲਤ ਨੇ ਪ੍ਰਸ਼ਾਂਤ ਭੂਸ਼ਣ 'ਤੇ ਅਦਾਲਤ ਦੀ ਨਿੰਦਿਆ ਕਰਨ ਦਾ ਇਲਜ਼ਾਮ ਲਗਾਇਆ ਹੈ ਅਤੇ ਕਿਹਾ ਹੈ ਕਿ ਇਸ ਕੇਸ ਦੀ ਸਜ਼ਾ 'ਤੇ ਸੁਣਵਾਈ 20 ਅਗਸਤ ਨੂੰ ਹੋਵੇਗੀ।
ਦੱਸ ਦਈਏ ਕਿ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਭਾਰਤ ਦੀ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਐਸਏ ਬੋਬੜੇ ਖਿਲਾਫ ਟਵੀਟ ਕੀਤਾ ਸੀ, ਜਿਸ ‘ਤੇ ਅਦਾਲਤ ਨੇ ਇਹ ਕਾਰਵਾਈ ਸਵੈਚਾਲਤ ਸੰਵੇਦਨਾ ਨਾਲ ਕੀਤੀ ਹੈ। ਅੱਜ ਤਿੰਨ ਜੱਜਾਂ ਦੇ ਬੈਂਚ ਨੇ ਇਸ ਮਾਮਲੇ ‘ਤੇ ਇਹ ਫੈਸਲਾ ਦਿੱਤਾ ਹੈ। ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ, ਪੁਲਿਸ ਦੇ ਦੋ ਜਵਾਨ ਜ਼ਖ਼ਮੀ 27 ਜੂਨ ਨੂੰ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਸੁਪਰੀਮ ਕੋਰਟ ਦੇ ਖਿਲਾਫ ਇੱਕ ਟਵੀਟ ਕੀਤਾ ਅਤੇ ਉਨ੍ਹਾਂ ਦਾ ਦੂਜਾ ਟਵੀਟ ਚੀਫ ਜਸਟਿਸ ਐਸਏ ਬੋਬੜੇ ਖਿਲਾਫ ਸੀ। 22 ਜੁਲਾਈ ਨੂੰ ਸੁਪਰੀਮ ਕੋਰਟ ਵੱਲੋਂ ਪ੍ਰਸ਼ਾਂਤ ਭੂਸ਼ਣ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰਸ਼ਾਂਤ ਭੂਸ਼ਣ ਨੂੰ ਦੋ ਟਵੀਟਾਂ ਲਈ ਨੋਟਿਸ ਭੇਜਿਆ ਗਿਆ ਸੀ। ਇੱਕ ਟਵੀਟ ਵਿੱਚ ਉਨ੍ਹਾਂ ਨੇ ਪਿਛਲੇ ਚਾਰ ਮੁੱਖ ਜੱਜਾਂ 'ਤੇ ਲੋਕਤੰਤਰ ਨੂੰ ਖ਼ਤਮ ਕਰਨ ਵਿੱਚ ਭੂਮਿਕਾ ਨਿਭਾਉਣ ਦਾ ਦੋਸ਼ ਲਾਇਆ। ਇੱਕ ਹੋਰ ਟਵੀਟ ਵਿਚ ਉਨ੍ਹਾਂ ਨੇ ਮੌਜੂਦਾ ਚੀਫ ਜਸਟਿਸ ਦੀ ਸਾਈਕਲ 'ਤੇ ਬੈਠਣ ਦੀ ਤਸਵੀਰ 'ਤੇ ਇਤਰਾਜ਼ਯੋਗ ਟਿਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਟਵਿੱਟਰ ਨੂੰ ਵੀ ਇਸ ਮਾਮਲੇ ਵਿਚ ਇੱਕ ਧਿਰ ਬਣਾਇਆ ਸੀ ਅਤੇ ਜਵਾਬ ਦਾਇਰ ਕਰਨ ਲਈ ਕਿਹਾ ਸੀ। ਆਜ਼ਾਦੀ ਦਿਹਾੜੇ ਮੌਕੇ ਸੁੱਰਖਿਆ ਦੇ ਖਾਸ ਪ੍ਰਬੰਧ, ਜਾਣੋ ਸੁੱਰਖਿਆ ਰਿੰਗ ਤੇ ਟ੍ਰੈਫਿਕ ਬਦਲਾਅ ਬਾਰੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Supreme Court holds lawyer Prashant Bhushan guilty of contempt of court for his alleged tweets on CJI and his four predecessors. The Court to hear the arguments on sentence against him on August 20. pic.twitter.com/4IUx7W0Wqj
— ANI (@ANI) August 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਦੇਸ਼
ਤਕਨਾਲੌਜੀ
Advertisement