ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਕੰਮਕਾਜ 'ਤੇ ਅਕਸਰ ਤਿੱਖੀ ਟਿੱਪਣੀਆਂ ਕਰਨ ਵਾਲੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਅਪਮਾਨ ਕਰਨ ਦਾ ਦੋਸ਼ੀ ਠਹਿਰਾਇਆ ਹੈ। ਆਪਣੇ ਫ਼ੈਸਲੇ ਵਿਚ ਅਦਾਲਤ ਨੇ ਪ੍ਰਸ਼ਾਂਤ ਭੂਸ਼ਣ 'ਤੇ ਅਦਾਲਤ ਦੀ ਨਿੰਦਿਆ ਕਰਨ ਦਾ ਇਲਜ਼ਾਮ ਲਗਾਇਆ ਹੈ ਅਤੇ ਕਿਹਾ ਹੈ ਕਿ ਇਸ ਕੇਸ ਦੀ ਸਜ਼ਾ 'ਤੇ ਸੁਣਵਾਈ 20 ਅਗਸਤ ਨੂੰ ਹੋਵੇਗੀ।


ਦੱਸ ਦਈਏ ਕਿ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਭਾਰਤ ਦੀ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਐਸਏ ਬੋਬੜੇ ਖਿਲਾਫ ਟਵੀਟ ਕੀਤਾ ਸੀ, ਜਿਸ ‘ਤੇ ਅਦਾਲਤ ਨੇ ਇਹ ਕਾਰਵਾਈ ਸਵੈਚਾਲਤ ਸੰਵੇਦਨਾ ਨਾਲ ਕੀਤੀ ਹੈ। ਅੱਜ ਤਿੰਨ ਜੱਜਾਂ ਦੇ ਬੈਂਚ ਨੇ ਇਸ ਮਾਮਲੇ ‘ਤੇ ਇਹ ਫੈਸਲਾ ਦਿੱਤਾ ਹੈ।

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ, ਪੁਲਿਸ ਦੇ ਦੋ ਜਵਾਨ ਜ਼ਖ਼ਮੀ

27 ਜੂਨ ਨੂੰ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਸੁਪਰੀਮ ਕੋਰਟ ਦੇ ਖਿਲਾਫ ਇੱਕ ਟਵੀਟ ਕੀਤਾ ਅਤੇ ਉਨ੍ਹਾਂ ਦਾ ਦੂਜਾ ਟਵੀਟ ਚੀਫ ਜਸਟਿਸ ਐਸਏ ਬੋਬੜੇ ਖਿਲਾਫ ਸੀ। 22 ਜੁਲਾਈ ਨੂੰ ਸੁਪਰੀਮ ਕੋਰਟ ਵੱਲੋਂ ਪ੍ਰਸ਼ਾਂਤ ਭੂਸ਼ਣ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਪ੍ਰਸ਼ਾਂਤ ਭੂਸ਼ਣ ਨੂੰ ਦੋ ਟਵੀਟਾਂ ਲਈ ਨੋਟਿਸ ਭੇਜਿਆ ਗਿਆ ਸੀ। ਇੱਕ ਟਵੀਟ ਵਿੱਚ ਨ੍ਹਾਂ ਨੇ ਪਿਛਲੇ ਚਾਰ ਮੁੱਖ ਜੱਜਾਂ 'ਤੇ ਲੋਕਤੰਤਰ ਨੂੰ ਤਮ ਕਰਨ ਵਿੱਚ ਭੂਮਿਕਾ ਨਿਭਾਉਣ ਦਾ ਦੋ ਲਾਇਆ। ਇਕ ਹੋਰ ਟਵੀਟ ਵਿਚ ਉਨ੍ਹਾਂ ਨੇ ਮੌਜੂਦਾ ਚੀਫ ਜਸਟਿਸ ਦੀ ਸਾਈਕਲ 'ਤੇ ਬੈਠ ਦੀ ਤਸਵੀਰ 'ਤੇ ਇਤਰਾਯੋਗ ਟਿਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਟਵਿੱਟਰ ਨੂੰ ਵੀ ਇਸ ਮਾਮਲੇ ਵਿਚ ਇਕ ਧਿਰ ਬਣਾਇਆ ਸੀ ਅਤੇ ਜਵਾਬ ਦਾਇਰ ਕਰਨ ਲਈ ਕਿਹਾ ਸੀ।

ਆਜ਼ਾਦੀ ਦਿਹਾੜੇ ਮੌਕੇ ਸੁੱਰਖਿਆ ਦੇ ਖਾਸ ਪ੍ਰਬੰਧ, ਜਾਣੋ ਸੁੱਰਖਿਆ ਰਿੰਗ ਤੇ ਟ੍ਰੈਫਿਕ ਬਦਲਾਅ ਬਾਰੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904