ਪੜਚੋਲ ਕਰੋ
Advertisement
ਪ੍ਰਸ਼ਾਂਤ ਭੂਸ਼ਣ ਖਿਲਾਫ ਅਦਾਲਤੀ ਹੱਤਕ ਕੇਸ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟਾ ਦਾ ਨਵਾਂ ਬੈਂਚ ਕਰੇਗਾ ਸੁਣਵਾਈ
ਪ੍ਰਸ਼ਾਂਤ ਭੂਸ਼ਣ ਖਿਲਾਫ ਸਾਲ 2009 ਤੋਂ ਚੱਲ ਰਹੇ ਅਦਾਲਤੀ ਹੱਤਕ ਦੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦਾ ਨਵਾਂ ਬੈਂਚ ਹੁਣ ਇਸ ਕੇਸ ਦੀ ਸੁਣਵਾਈ ਕਰੇਗਾ।
ਨਵੀਂ ਦਿੱਲੀ: ਪ੍ਰਸ਼ਾਂਤ ਭੂਸ਼ਣ ਖਿਲਾਫ਼ ਸਾਲ 2009 ਤੋਂ ਚੱਲ ਰਹੇ ਅਦਾਲਤੀ ਹੱਤਕ ਦੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦਾ ਨਵਾਂ ਬੈਂਚ ਹੁਣ ਇਸ ਕੇਸ ਦੀ ਸੁਣਵਾਈ ਕਰੇਗਾ। ਜਸਟਿਸ ਅਰੁਣ ਮਿਸ਼ਰਾ ਦੀ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਇਸ ਨੂੰ ਭਾਰਤ ਦੇ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ। ਹੁਣ ਸੀਜੇਆਈ ਨਵੇਂ ਬੈਂਚ ਦਾ ਗਠਨ ਕਰੇਗਾ। ਸੁਣਵਾਈ ਦੌਰਾਨ ਜਸਟਿਸ ਮਿਸ਼ਰਾ ਨੇ ਕਿਹਾ ਕਿ ਉਹ ਸੇਵਾਮੁਕਤ ਹੋ ਰਹੇ ਹਨ। ਹੁਣ ਅਗਲੀ ਸੁਣਵਾਈ ਕਰਨ ਲਈ ਉੱਚਿਤ ਬੈਂਚ ਫੈਸਲਾ ਕਰੇਗਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜਿਆ ਜਾ ਸਕਦਾ ਹੈ ਜਾਂ ਨਹੀਂ।
ਦੱਸ ਦਈਏ ਕਿ ਬੈਂਚ ਦੀ ਪ੍ਰਧਾਨਗੀ ਕਰਦਿਆਂ ਜਸਟਿਸ ਅਰੁਣ ਮਿਸ਼ਰਾ ਨੇ ਕਿਹਾ, "ਇਸ ਕੇਸ ਦੀ ਵਿਸਥਾਰਪੂਰਵਕ ਸੁਣਵਾਈ ਦੀ ਜ਼ਰੂਰਤ ਹੈ, ਮੇਰਾ ਸਮਾਂ ਬਹੁਤ ਘੱਟ ਹੈ, ਇਸ ਲਈ ਇਹ ਚੰਗਾ ਹੋਵੇਗਾ ਜੇ ਕੋਈ ਹੋਰ ਬੈਂਚ ਇਸ ਮਾਮਲੇ ‘ਤੇ 10 ਸਤੰਬਰ ਨੂੰ ਵਿਚਾਰ ਕਰੇ।" ਚੀਫ਼ ਜਸਟਿਸ ਨਵਾਂ ਬੈਂਚ ਦਾ ਗਠਨ ਕਰਨਗੇ। ਦਰਅਸਲ, ਜਸਟਿਸ ਮਿਸ਼ਰਾ 2 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਬਾਦਲ ਪਿੰਡ 'ਚ ਕੋਰੋਨਾ ਦੀ ਦਹਿਸ਼ਤ, ਬਾਦਲ ਪਰਿਵਾਰ ਦੀ ਰਿਹਾਇਸ਼ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੀ ਪਿਛਲੀ ਸੁਣਵਾਈ ਵਿੱਚ ਪ੍ਰਸ਼ਾਂਤ ਭੂਸ਼ਣ ਨੇ 2009 ਵਿੱਚ ਉਨ੍ਹਾਂ ਦੇ ਬਿਆਨ 'ਤੇ ਅਫਸੋਸ ਜਤਾਇਆ ਸੀ ਪਰ ਬਗੈਰ ਸ਼ਰਤ ਮੁਆਫੀ ਨਹੀਂ ਮੰਗੀ। ਉਨ੍ਹਾਂ ਨੇ ਕਿਹਾ ਸੀ ਕਿ ਉਦੋਂ ਮੇਰੇ ਕਹਿਣ ਦਾ ਭਾਵ ਭ੍ਰਿਸ਼ਟਾਚਾਰ ਨਹੀਂ ਸੀ ਬਲਕਿ ਸਹੀ ਢੰਗ ਨਾਲ ਡਿਊਟੀ ਨਾ ਨਿਭਾਉਣਾ ਸੀ। ਦੱਸ ਦਈਏ ਕਿ ਸਾਲ 2009 ਵਿੱਚ ਇੱਕ ਇੰਟਰਵਿਊ ਦੌਰਾਨ ਵਕੀਲ ਭੂਸ਼ਣ ਨੇ ਸੁਪਰੀਮ ਕੋਰਟ ਦੇ 8 ਸਾਬਕਾ ਚੀਫ਼ ਜਸਟਿਸ 'ਤੇ ਉਂਗਲੀ ਉਠਾਈ ਸੀ। ਹੁਣ ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਤਿੱਖਾ ਜਵਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Supreme Court defers to September 10. the 2009 contempt case against lawyer Prashant Bhushan for his tweets against former SC judges. SC requests Chief Justice to place it before appropriate bench pic.twitter.com/a9SBcy4CyK
— ANI (@ANI) August 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement