ਪ੍ਰਸ਼ਾਂਤ ਕਿਸ਼ੋਰ ਨੇ ਠੁਕਰਾਇਆ ਕਾਂਗਰਸ ਦਾ ਆਫ਼ਰ, ਰਣਦੀਪ ਸੁਰਜੇਵਾਲਾ ਨੇ ਦਿੱਤੀ ਜਾਣਕਾਰੀ
ਕਾਂਗਰਸ ਨੂੰ ਲਗਾਤਾਰ ਚੋਣਾਂ ਵਿੱਚ ਮਿਲ ਰਹੀ ਹਾਰ ਤੋਂ ਬਾਅਦ ਹੁਣ 2024 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪਾਰਟੀ 'ਚ ਕਈ ਬਦਲਾਅ ਲਈ ਸੁਝਾਅ ਦਿੱਤੇ ਗਏ। ਇਸ 'ਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ
ਨਵੀਂ ਦਿੱਲੀ: ਕਾਂਗਰਸ ਨੂੰ ਲਗਾਤਾਰ ਚੋਣਾਂ ਵਿੱਚ ਮਿਲ ਰਹੀ ਹਾਰ ਤੋਂ ਬਾਅਦ ਹੁਣ 2024 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪਾਰਟੀ 'ਚ ਕਈ ਬਦਲਾਅ ਲਈ ਸੁਝਾਅ ਦਿੱਤੇ ਗਏ। ਇਸ 'ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ ਪਰ ਹੁਣ ਕਾਂਗਰਸ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਕਾਂਗਰਸ ਵੱਲੋਂ ਦਿੱਤਾ ਗਿਆ ਸੀ ਆਫ਼ਰ
ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਦੀ ਤਰਫੋਂ ਦੱਸਿਆ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ 2024 ਲਈ ਇੱਕ ਐਕਸ਼ਨ ਗਰੁੱਪ ਬਣਾਇਆ ਗਿਆ ਸੀ, ਪ੍ਰਸ਼ਾਂਤ ਕਿਸ਼ੋਰ ਨੂੰ ਵੀ ਇਸ ਗਰੁੱਪ ਦਾ ਹਿੱਸਾ ਬਣਨ ਤੇ ਸਾਰੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਅਸੀਂ ਉਨ੍ਹਾਂ ਦੇ ਯਤਨਾਂ ਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦਾ ਸਨਮਾਨ ਕਰਦੇ ਹਾਂ।
I declined the generous offer of #congress to join the party as part of the EAG & take responsibility for the elections.
— Prashant Kishor (@PrashantKishor) April 26, 2022
In my humble opinion, more than me the party needs leadership and collective will to fix the deep rooted structural problems through transformational reforms.
ਪ੍ਰਸ਼ਾਂਤ ਕਿਸ਼ੋਰ ਨੇ ਦਿੱਤੇ ਕਈ ਸੁਝਾਅ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਕਈ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ ਜਿਸ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਉਣ ਵਾਲੀਆਂ ਚੋਣਾਂ ਸਬੰਧੀ ਕੁਝ ਸੁਝਾਅ ਦਿੱਤੇ ਗਏ। ਦੱਸਿਆ ਗਿਆ ਕਿ ਸਾਰੀ ਪੇਸ਼ਕਾਰੀ ਕਈ ਪੰਨਿਆਂ ਵਿੱਚ ਸੋਨੀਆ ਗਾਂਧੀ ਨੂੰ ਭੇਜੀ ਗਈ ਸੀ।
ਕਾਂਗਰਸ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ 'ਤੇ ਕੰਮ ਕੀਤਾ ਜਾਵੇਗਾ। ਸੋਨੀਆ ਗਾਂਧੀ ਨੇ ਖੁਦ ਪ੍ਰਸ਼ਾਂਤ ਕਿਸ਼ੋਰ ਨਾਲ ਕਈ ਵਾਰ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਜਲਦ ਹੀ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਦਾ ਅਹਿਮ ਅਹੁਦਾ ਸੌਂਪ ਸਕਦੀ ਹੈ ਪਰ ਹੁਣ ਪਾਰਟੀ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।