Prashant Kishor on Lakhimpur Kheri Violence: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੋਚਦੇ ਹਨ ਕਿ ਲਖੀਮਪੁਰ ਘਟਨਾ ਦੇ ਕਾਰਨ ਕਾਂਗਰਸ ਦੀ ਅਗਵਾਈ 'ਚ ਵਿਰੋਧੀ ਧਿਰ ਦੀ ਜਲਦੀ ਵਾਪਸੀ ਹੋਵੇਗੀ, ਉਹ ਇੱਕ ਗਲਤਫਹਿਮੀ ਦੇ ਅਧੀਨ ਹਨ। ਪ੍ਰਸ਼ਾਂਤ ਕਿਸ਼ੋਰ ਮੁਤਾਬਕ, ਬਦਕਿਸਮਤੀ ਨਾਲ, ਕਾਂਗਰਸ ਦੀ ਡੂੰਘੀ ਸਮੱਸਿਆ ਦਾ ਕੋਈ ਫੌਰੀ ਹੱਲ ਨਹੀਂ ਹੈ। ਪੀਕੇ ਨੇ ਕਾਂਗਰਸ ਦਾ ਨਾਂਅ ਲੈਣ ਦੀ ਥਾਂ ਇਸਨੂੰ GOP ਯਾਨੀ ਗ੍ਰੈਂਡ ਓਲਡ ਪਾਰਟੀ ਕਿਹਾ ਹੈ।






ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਹ ਅਟਕਲਾਂ ਸੀ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਅਜਿਹੇ ਵਿੱਚ ਪੀਕੇ ਦਾ ਇਹ ਬਿਆਨ ਬਹੁਤ ਮਹੱਤਵਪੂਰਨ ਹੋ ਜਾਂਦਾ ਹੈ। ਜਦੋਂ ਤੋਂ ਪੀਕੇ ਨੇ 2014 ਵਿੱਚ ਭਾਜਪਾ ਦੇ ਚੋਣ ਪ੍ਰਚਾਰ ਦੇ ਕੰਮ ਨੂੰ ਵੇਖਦੇ ਹੋਏ ਰਾਸ਼ਟਰੀ ਦ੍ਰਿਸ਼ 'ਤੇ ਚਮਕਿਆ, ਉਸਦਾ ਪ੍ਰਭਾਵ ਲਗਾਤਾਰ ਵਧਦਾ ਗਿਆ। ਇਹ ਵੀ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਪ੍ਰਸ਼ਾਂਤ ਕਿਸ਼ੋਰ ਨੂੰ ਆਪਣੇ ਨਾਲ ਲਿਆਉਣ ਲਈ ਤਿਆਰ ਹਨ।


ਪ੍ਰਸ਼ਾਂਤ ਕਿਸ਼ੋਰ ਨੇ ਸ਼ੁਰੂ ਵਿੱਚ 2014 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਨਾਲ ਕੰਮ ਕੀਤਾ ਸੀ ਅਤੇ ਬਾਅਦ ਵਿੱਚ ਜੇਡੀਯੂ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਦੇ ਉਪ ਪ੍ਰਧਾਨ ਸੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਨਾਲ ਕੰਮ ਕੀਤਾ ਸੀ। ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਦੀ ਵੀ ਖੂਬ ਮਦਦ ਕੀਤੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਲਾਹਕਾਰ ਸੀ।


ਇਸ ਤੋਂ ਇਲਾਵਾ, ਉਨ੍ਹਾਂ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਮਮਤਾ ਬੈਨਰਜੀ, ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ, ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਐਮਕੇ ਸਟਾਲਿਨ, ਆਂਧਰਾ ਪ੍ਰਦੇਸ਼ ਵਿੱਚ ਜਗਨਮੋਹਨ ਰੈਡੀ ਨਾਲ ਕੰਮ ਕੀਤਾ ਅਤੇ ਸਭ ਨੂੰ ਜੋਤੂ ਬਣਾਇਆ।


ਇਹ ਵੀ ਪੜ੍ਹੋ: ਕੀ Shehnaaz Gill ਨੇ ਕਰ ਲਈ ਕੰਮ 'ਤੇ ਵਾਪਸੀ? ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀ ਵੀਡੀਓ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904