ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ 'ਤੇ ਹੋਈ ਹਾਈ ਪ੍ਰੋਫਾਈਲ ਮੀਟਿੰਗ 'ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਲ ਹੋਣ ਲਈ ਕਿਹਾ ਗਿਆ, ਜਿਸ 'ਤੇ ਪ੍ਰਸ਼ਾਂਤ ਕਿਸ਼ੋਰ ਸਹਿਮਤ ਹੋ ਗਏ ਹਨ। ਜਲਦੀ ਹੀ ਕਾਂਗਰਸ ਵੱਲੋਂ ਇਸ ਫੈਸਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।


ਚੋਣਾਂ ਵਿਚ ਸਿਆਸੀ ਪਾਰਟੀਆਂ ਨੂੰ ਸਲਾਹ ਦੇਣ ਵਾਲੀ ਪ੍ਰਾਈਵੇਟ ਏਜੰਸੀ ਆਈ-ਪੈਕ ਦੇ ਸਾਬਕਾ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਪੇਸ਼ਕਾਰੀ ਦਿੱਤੀ, ਜਿਸ ਵਿਚ ਉਨ੍ਹਾਂ ਨੇ ਕਾਂਗਰਸ ਦੀ ਜਿੱਤ ਲਈ ਆਪਣੀ ਯੋਜਨਾ ਬਾਰੇ ਦੱਸਿਆ। ਇਸ ਬੈਠਕ 'ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ, ਏਕੇ ਐਂਟਨੀ, ਅੰਬਿਕਾ ਸੋਨੀ, ਜੈ ਰਾਮ ਰਮੇਸ਼, ਮੁਕੁਲ ਵਾਸਨਿਕ, ਦਿਗਵਿਜੇ ਸਿੰਘ, ਅਜੇ ਮਾਕਨ ਅਤੇ ਕੇਸੀ ਵੇਣੂ ਗੋਪਾਲ ਵੀ ਮੌਜੂਦ ਸਨ।

 

ਇੱਕ ਹਫ਼ਤੇ ਵਿੱਚ ਯੋਜਨਾ ਸਮੀਖਿਆ ਰਿਪੋਰਟ


ਕਾਂਗਰਸ ਨੇਤਾ ਕੇਸੀ ਵੇਣੂ ਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਦੀ ਪੇਸ਼ਕਾਰੀ ਦੀ ਸਮੀਖਿਆ ਕਰਨ ਲਈ ਇੱਕ ਛੋਟੀ ਕਮੇਟੀ ਬਣਾਈ ਹੈ। ਇਹ ਕਮੇਟੀ ਇੱਕ ਹਫ਼ਤੇ ਵਿੱਚ ਆਪਣੀ ਸਮੀਖਿਆ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪੇਗੀ।

ਪੀਕੇ ਨੇ ਰੱਖਿਆ 370 ਸੀਟਾਂ ਦਾ ਟੀਚਾ  


ਕਾਂਗਰਸ ਨੇਤਾਵਾਂ ਦੇ ਸਾਹਮਣੇ ਆਪਣੀ ਪੇਸ਼ਕਾਰੀ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਲਈ 370 ਤੋਂ 400 ਸੀਟਾਂ ਦਾ ਟੀਚਾ ਰੱਖਿਆ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਜਿੱਥੇ ਕਾਂਗਰਸ ਕਮਜ਼ੋਰ ਹੈ, ਉੱਥੇ ਕਾਂਗਰਸ ਨੂੰ ਖੇਤਰੀ ਪਾਰਟੀਆਂ ਨਾਲ ਗਠਜੋੜ ਕਰਕੇ ਚੋਣਾਂ ਲੜਨੀਆਂ ਚਾਹੀਦੀਆਂ ਹਨ।


ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ 'ਤੇ ਹੋਈ ਹਾਈ ਪ੍ਰੋਫਾਈਲ ਮੀਟਿੰਗ 'ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਲ ਹੋਣ ਲਈ ਕਿਹਾ ਗਿਆ, ਜਿਸ 'ਤੇ ਪ੍ਰਸ਼ਾਂਤ ਕਿਸ਼ੋਰ ਸਹਿਮਤ ਹੋ ਗਏ ਹਨ। ਜਲਦੀ ਹੀ ਕਾਂਗਰਸ ਵੱਲੋਂ ਇਸ ਫੈਸਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।