ਨਵੀਂ ਦਿੱਲੀ: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਸ਼ੱਕ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ ਪਰ ਸਭ ਤੋਂ ਵੱਡਾ ਦਾਗ ਚੋਣ ਕਮਿਸ਼ਨ ਦੀ ਸਾਖ ਉੱਪਰ ਲੱਗਾ ਹੈ। ਕੋਰੋਨਾ ਦੇ ਕਹਿਰ ਵਿੱਚ ਮਦਰਾਸ ਹਾਈਕੋਰਟ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਲੋਕਾਂ ਦੀਆਂ ਮੌਤਾਂ ਲਈ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ। ਇਸ ਲਈ ਕਿਉਂ ਨਾਲ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਖਿਲਾਫ ਚੋਣ ਕਮਿਸ਼ਨ ਸੁਪਰੀਮ ਕੋਰਟ ਪਹੁੰਚ ਗਿਆ।
ਇਸ ਬਾਰੇ ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ‘ਬੀਜੇਪੀ ਦੇ ਅੰਗ ਵਜੋਂ ਕੰਮ ਕਰ’ ਰਿਹਾ ਹੈ। ਪ੍ਰਸ਼ਾਂਤ ਨੇ ਕਿਹਾ ‘ਮੈਂ ਐਨਾ ਪੱਖਪਾਤੀ ਚੋਣ ਕਮਿਸ਼ਨ ਕਦੇ ਨਹੀਂ ਦੇਖਿਆ, ਭਾਜਪਾ ਨੂੰ ਲਾਹਾ ਦੇਣ ਲਈ ਸਭ ਕੁਝ ਕੀਤਾ ਗਿਆ, ਧਰਮ ਨੂੰ ਵਰਤਣ ਦੀ ਇਜਾਜ਼ਤ ਦੇਣ ਤੋਂ ਲੈ ਕੇ, ਚੋਣਾਂ ਦੀ ਯੋਜਨਾਬੰਦੀ ਕਰਨ ਤੇ ਨੇਮਾਂ ਦੀ ਭੰਨ੍ਹ-ਤੋੜ, ਚੋਣ ਕਮਿਸ਼ਨ ਨੇ ਭਾਜਪਾ ਦੀ ਮਦਦ ਲਈ ਸਭ ਕੀਤਾ।’
ਇਸ ਦੇ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਹੈ ਕਿ ਉਹ ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਦਾ ਕੰਮ ਛੱਡ ਰਹੇ ਹਨ। ਤ੍ਰਿਣਮੂਲ ਕਾਂਗਰਸ ਲਈ ਪੱਛਮੀ ਬੰਗਾਲ ਵਿੱਚ ਚੋਣ ਰਣਨੀਤੀ ਬਣਾਉਣ ਵਾਲੇ ਕਿਸ਼ੋਰ ਨੇ ਦਸੰਬਰ ਵਿੱਚ ਦਾਅਵਾ ਕੀਤਾ ਸੀ ਕਿ ਭਾਜਪਾ ਸੂਬੇ ਵਿੱਚ 100 ਸੀਟਾਂ ਜਿੱਤਣ ਲਈ ਵੀ ਸੰਘਰਸ਼ ਕਰੇਗੀ, ਜੇ ਪਾਰਟੀ ਵੱਧ ਸੀਟਾਂ ਜਿੱਤਦੀ ਹੈ ਤਾਂ ਉਹ ਇਹ ਕੰਮ ਛੱਡ ਦੇਣਗੇ ਤੇ ਹੁਣ ਉਨ੍ਹਾਂ ਇਹ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਮਹਿੰਦਰਾ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਗੱਡੀਆਂ ਸੜ੍ਹ ਕੇ ਸੁਆਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904