Delhi Prem Nagar Fire: ਦਿੱਲੀ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਰਕੇ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਅੱਗ ਸੋਮਵਾਰ ਦੇਰ ਰਾਤ ਕਰੀਬ ਸਾਢੇ ਤਿੰਨ ਵਜੇ ਲੱਗੀ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਚਾਰ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।


ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੱਗ ਪਹਿਲੀ ਮੰਜ਼ਿਲ 'ਤੇ ਰੱਖੇ ਸੋਫੇ ਅਤੇ ਇਨਵਰਟਰ 'ਚ ਲੱਗੀ ਸੀ, ਜਿਸ ਤੋਂ ਬਾਅਦ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੇ ਸਮੇਂ ਪਰਿਵਾਰਕ ਮੈਂਬਰ ਪਹਿਲੀ ਮੰਜ਼ਿਲ 'ਤੇ ਸੌਂ ਰਹੇ ਸਨ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਲੱਗਣ ਦਾ ਕਾਰਨ ਕੀ ਹੈ। 






ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਬੇਹੋਸ਼ ਹੋਏ ਸਾਰੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਚਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ ਹੀਰਾ ਸਿੰਘ 48 ਸਾਲ, ਨੀਤੂ ਸਿੰਘ 46 ਸਾਲ, ਰੌਬਿਨ 22 ਸਾਲ, ਲਕਸ਼ੈ 21 ਸਾਲ ਵਜੋਂ ਹੋਈ ਹੈ, ਇਹ ਸਾਰੇ ਇੱਕੋ ਪਰਿਵਾਰ ਦੇ ਹੀ ਮੈਂਬਰ ਸਨ। 


ਇਹ ਵੀ ਪੜ੍ਹੋ: Ayushman Card: ਆਯੂਸ਼ਮਾਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ! 1 ਜੁਲਾਈ ਤੋਂ ਨਿੱਜੀ ਹਸਪਤਾਲਾਂ 'ਚ ਨਹੀਂ ਕਰਾ ਸਕਣਗੇ ਇਲਾਜ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।