ਪੜਚੋਲ ਕਰੋ
Advertisement
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਮਿਤ ਸੰਸਦ ਤੋਂ ਪੂਰੇ ਦੇਸ਼ 'ਚ 'ਸ਼ਹੀਦੀ ਹਫ਼ਤਾ' ਮਨਾਉਣ ਦੀ ਮੰਗ
ਨਵੀਂ ਦਿੱਲੀ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੰਸਦ ਵਿੱਚ ਸ਼ਰਧਾਂਜਲੀ ਦਿੱਤੀ ਗਈ ਹੈ। ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਲਈ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਵਾਜ਼ ਉਠਾਈ। ਇਜਲਾਸ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ।
ਚੰਦੂਮਾਜਰਾ ਨੇ ਵੀ ਸਦਨ ਦੇ ਬਾਹਰ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਸਦਨ ਵਿੱਚ ਮੁੱਦਾ ਉਠਾਇਆ ਸੀ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਹਰ ਸਾਲ ਸਿਜਦਾ ਕੀਤਾ ਜਾਣਾ ਚਾਹੀਦਾ ਹੈ, ਜਿਸ ਦੀ ਸਦਨ 'ਚ ਮੌਜੂਦ ਸੰਸਦ ਮੈਂਬਰਾਂ ਨੇ ਵੀ ਹਮਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਸਦਨ ਅੱਗੇ ਮੁੱਦਾ ਉਠਾਇਆ ਸੀ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੂਰੇ ਦੇਸ਼ ਵਿੱਚ ਇਸ ਹਫ਼ਤੇ ਨੂੰ ਸ਼ਹੀਦੀ ਹਫ਼ਤਾ ਐਲਾਨ ਦੇਣਾ ਚਾਹੀਦਾ ਹੈ। ਚੰਦੂਮਾਜਰਾ ਮੁਤਾਬਕ ਲੋਕ ਸਭਾ ਸਪੀਕਰ ਨੇ ਵੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਆਪਣੇ ਵਿਚਾਰ ਦੱਸੇ।
ਭਗਵੰਤ ਮਾਨ ਨੇ ਅੱਜ ਸੰਸਦ ਭਵਨ ਦੇ ਬਾਹਰੋਂ ਵੀਡੀਓ ਸੰਦੇਸ਼ ਜਾਰੀ ਕਰਕੇ ਇਸ ਦੀ ਸੂਚਨਾ ਦਿੱਤੀ ਸੀ ਕਿ ਉਹ ਲੋਕ ਸਭਾ ਸਪੀਕਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸੰਸਦ ਵਿੱਚ ਸ਼ਰਧਾਂਜਲੀ ਦੇਣ ਸਬੰਧੀ ਮੰਗ ਪੱਤਰ ਦੇਣ ਜਾ ਰਹੇ ਹਨ। ਮਾਨ ਨੇ ਕਿਹਾ ਕਿ ਇਤਿਹਾਸ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦਾਂ ਲਈ ਦੇਸ਼ ਦੀ ਸੰਸਦ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਣੀ ਚਾਹੀਦੀ ਹੈ।
ਦੇਖੋ ਵੀਡੀਓ-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਪੰਜਾਬ
Advertisement