Punjab News: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।
ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ