New Governors Appointment : ਰਾਸ਼ਟਰਪਤੀ ਨੇ ਐਤਵਾਰ ਨੂੰ 13 ਰਾਜਾਂ ਵਿੱਚ ਨਵੇਂ ਰਾਜਪਾਲਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਲਾਬਚੰਦ ਕਟਾਰੀਆ ਨੂੰ ਅਸਾਮ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਾਜੇਂਦਰ ਵਿਸ਼ਵਨਾਥ ਨੂੰ ਬਿਹਾਰ ਦਾ ਰਾਜਪਾਲ ਬਣਾਇਆ ਗਿਆ ਹੈ। ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਸਿੱਕਮ ਦਾ ਰਾਜਪਾਲ ਬਣਾਇਆ ਗਿਆ ਹੈ। ਸੀਪੀ ਰਾਧਾਕ੍ਰਿਸ਼ਨ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਜਸਟਿਸ (ਸੇਵਾਮੁਕਤ) ਐਸ ਅਬਦੁਲ ਨਜ਼ੀਰ ਨੂੰ ਆਂਧਰਾ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।



ਇਨ੍ਹਾਂ ਰਾਜਪਾਲਾਂ ਦੇ ਬਦਲੇ ਗਏ ਰਾਜ







ਮਨੀਪੁਰ ਦੇ ਰਾਜਪਾਲ ਐਲ ਗਣੇਸ਼ਨ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਰਾਜਪਾਲ ਬਿਸਵਾ ਭੂਸ਼ਣ ਹਰੀਚੰਦਨ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਦੀ ਰਾਜਪਾਲ ਅਨੁਸੂਈਆ ਉਈਕੇ ਨੂੰ ਮਣੀਪੁਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

 



ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਗਤ ਸਿੰਘ ਕੋਸ਼ਿਆਰੀ ਉੱਥੇ ਲਗਾਤਾਰ ਵਿਵਾਦਾਂ ਵਿੱਚ ਰਹੇ ਹਨ।ਹਾਲ ਹੀ 'ਚ ਇਕ ਪ੍ਰੋਗਰਾਮ 'ਚ ਦਿੱਤੇ ਗਏ ਉਨ੍ਹਾਂ ਦੇ ਬਿਆਨ 'ਤੇ ਕਾਫੀ ਹੰਗਾਮਾ ਹੋਇਆ ਸੀ। ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਅਹੁਦੇ 'ਤੇ ਬਣੇ ਰਹਿਣ ਦੀ ਝਿਜਕ ਜ਼ਾਹਰ ਕਰਨ ਦੇ ਨਾਲ-ਨਾਲ ਆਪਣਾ ਅਸਤੀਫਾ ਕੇਂਦਰ ਸਰਕਾਰ ਨੂੰ ਭੇਜ ਦਿੱਤਾ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਮੁਕਤ ਕਰ ਦਿੱਤਾ।


ਬੀਡੀ ਮਿਸ਼ਰਾ ਬਣੇ ਲੱਦਾਖ ਦੇ ਉਪ ਰਾਜਪਾਲ


ਇਸ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲੱਦਾਖ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਰਾਧਾ ਕ੍ਰਿਸ਼ਨ ਮਾਥੁਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਦੀ ਥਾਂ 'ਤੇ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ, ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾਮੁਕਤ) ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ।