ਸਾਬਕਾ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਅਕਾਲ ਚਲਾਣਾ ਕਰ ਗਏ ਦੀ। ਉਹ ਲੰਬੇ ਸਮੇਂ ਤੋਂ ਬੀਮਾਰ ਸੀ। ਬੀਜੇਪੀ ਨੇ ਅੱਟਲ ਜੀ ਨੂੰ ਯਾਦ ਕਰ ਟਵੀਟ ‘ਤੇ ਇੱਕ ਪੋਸਟ ਨੂੰ ਸ਼ੇਅਰ ਕੀਤਾ ਹੈ। ਜਿਸ ‘ਚ ਲਿਖੀਆ ਹੈ, “ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ, ਅਣਗਿਣਤ ਸਮਰੱਥਕਾਂ ਦੇ ਗਾਈਡ ਅਤੇ ਸਾਡੀ ਪ੍ਰੇਰਣਾ ਸ੍ਰੋਤ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਸਤਿਕਾਰਯੋਗ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ"। ਇਸ ਦੇ ਨਾਲ ਬੀਜੇਪੀ ਵੱਲੋਂ ਅੱਟਲ ਜੀ ਦੀ ਯਾਦ ‘ਚ ਇੱਕ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਮਰਹੂਮ ਅੱਟਲ ਬਿਹਾਰੀ ਵਾਜਪਤਾੀ ਪਹਿਲੀ ਵਾਰ 1996 ‘ਚ ਪ੍ਰਧਾਨ ਮੰਤਰੀ ਬਣੇ ਸੀ ਪਰ ਸਿਰਫ 13 ਦਿਨਾਂ ‘ਚ ਹੀ ਉਨ੍ਹਾਂ ਦੀ ਸਰਕਾਰ ਡਿੱਗ ਗਈ ਸੀ। 1998 ‘ਚ ਉਹ ਦੋਬਾਰਾ ਪ੍ਰਧਾਨ ਮੰਤਰੀ ਬਣੇ ਅਤੇ ਉਹ ਇੱਕ ਵਾਰ ਫੇਰ ਆਪਣਾ ਕਾਰਜਕਾਲ ਪੂਰਾ ਨਹੀ ਕਰ ਸਕੇ। ਇਸ ਤੋਂ ਬਾਅਦ 1999 ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਬਣ ਆਪਣੇ ਪੰਜ ਸਾਲ ਦਾ ਕਾਰਜਕਾਲ ਪੁਰਾ ਕੀਤਾ। ਉਨ੍ਹਾਂ ਨੂੰ 2014 ‘ਚ ਦੇਸ਼ ਦਾ ਸਭ ਤੋਂ ਉੱਚਾ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।