ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਿਅੰਤ ਦਵੇ ਵੱਲੋਂ ਖੇਤੀ ਕਾਨੂੰਨ ਗੈਰ-ਸੰਵਿਧਾਨਕ ਕਰਾਰ, ਕਿਸਾਨਾਂ ਨੂੰ ਕੀਤੀ ਵੱਡੀ ਪੇਸ਼ਕਸ਼
ਦਵੇ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜਾ ਹਾਂ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਗੈਰ-ਸੰਵਿਧਾਨਿਕ ਤੇ ਗੈਰਕਾਨੂੰਨੀ ਕਰਾਰ ਦਿੱਤਾ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਿਅੰਤ ਦਵੇ ਨੇ ਖੇਤੀ ਕਾਨੂੰਨਾਂ ਨੂੰ ਅਸੰਵਿਧਾਨਕ ਦੱਸਿਆ ਹੈ। ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਗੱਲ ਕਹੀ ਹੈ। ਦਵੇ ਦੀ ਪੇਸ਼ਕਸ਼ ਦਾ ਅੰਦੋਲਨ ਨਾਲ ਜੁੜੇ ਲੀਡਰਾਂ ਨੇ ਸੁਆਗਤ ਕੀਤਾ ਹੈ।
ਦਰਅਸਲ ਸ਼ੁੱਕਰਵਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੰਘਰਸ਼ ਕਮੇਟੀ ਦੇ ਮੈਂਬਰ ਤੇ ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਿਅੰਤ ਦਵੇ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਤੋਂ ਬਾਅਦ ਐਡਵੋਕੇਟ ਦੁਸ਼ਿਅੰਤ ਦਵੇ ਨੇ ਕਿਹਾ ਕਿ ਕਿਸਾਨ ਕਿਸੇ ਵੀ ਕੇਸ ਨੂੰ ਹਾਈਕੋਰਟ ਤੇ ਸੁਪਰੀਮ ਕੋਰਟ ਲੜਨਾ ਚਾਹੁਣ ਤਾਂ ਮੈਂ ਉਨ੍ਹਾਂ ਲਈ ਅਪੀਅਰ ਹੋਣ ਲਈ ਤਿਆਰ ਹਾਂ।
ਇਸ ਦੇ ਨਾਲ ਹੀ ਦਵੇ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜਾ ਹਾਂ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਗੈਰ-ਸੰਵਿਧਾਨਿਕ ਤੇ ਗੈਰਕਾਨੂੰਨੀ ਕਰਾਰ ਦਿੱਤਾ ਹੈ।
ਦੁਸ਼ਿਅੰਤ ਦਵੇ ਦੀ ਪੇਸ਼ਕਸ਼ ਤੋਂ ਬਾਅਦ ਐਚਐਸ ਫੂਲਕਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਸੀਂ ਇਸ ਲਈ ਦੁਸ਼ਿਅੰਤ ਦਵੇ ਦੇ ਸ਼ੁਕਰਗੁਜ਼ਾਰ ਹਾਂ। ਜਿੰਨ੍ਹਾਂ ਨੇ ਕਿਸਾਨਾਂ ਦੀ ਕਾਨੂੰਨੀ ਰੂਪ ਤੋਂ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਜਦੋਂ ਦੇਸ਼ ਦੇ ਸੀਨੀਅਰ ਵਕੀਲ ਕਹਿ ਰਹੇ ਹਨ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਚ ਨਹੀਂ ਤਾਂ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।
ਕੇਂਦਰ ਨੇ ਲੱਭਿਆ ਕਿਸਾਨਾਂ ਨੂੰ ਮਨਾਉਣ ਦਾ ਹੱਲ, ਕਿਸਾਨ ਕਾਨੂੰਨ ਰੱਦ ਕਰਾਉਣ 'ਤੇ ਅੜੇ ਖੇਤੀ ਕਾਨੂੰਨਾਂ 'ਚ ਅੰਬਾਨੀ-ਅਡਾਨੀ ਦਾ ਹੱਥ! ਵਾਇਰਲ ਵੀਡੀਓ ਦਾ ਇਹ ਹੈ ਸੱਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ