ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ GNCTD ਨੂੰ ਮਨਜ਼ੂਰੀ, ਹੁਣ ਦਿੱਲੀ 'ਚ ਉਪ ਰਾਜਪਾਲ ਕੋਲ ਵਧੇਰੇ ਸ਼ਕਤੀਆਂ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਐਕਟ 2021 ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੀਂ ਦਿੱਲੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਐਕਟ 2021 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਹਿਲਾਂ ਇਹ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਦੇ ਤਹਿਤ ਦਿੱਲੀ ਦੇ ਉਪ ਰਾਜਪਾਲ ਨੂੰ ਹੋਰ ਸ਼ਕਤੀਆਂ ਦੇਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਦੇ ਲੋਕਾਂ ਵਲੋਂ ਚੁਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਬਿੱਲ ਦਾ ਵਿਰੋਧ ਕੀਤਾ।
ਸਰਕਾਰੀ ਅਧਿਕਾਰੀ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਨੇ ਚੁਣੀ ਗਈ ਸਰਕਾਰ ਨਾਲੋਂ ਦਿੱਲੀ ਦੇ ਉਪ ਰਾਜਪਾਲ ਨੂੰ ਪ੍ਰਮੁੱਖਤਾ ਦੇਣ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 24 ਮਾਰਚ ਨੂੰ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਭਾਰੀ ਵਿਰੋਧ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹ ਦਿੱਲੀ ਦੇ ਉਪ ਰਾਜਪਾਲ ਦੇ ਕੁਝ ਰੋਲ ਅਤੇ ਅਧਿਕਾਰਾਂ ਨੂੰੰ ਪਰਿਭਾਸ਼ਿਤ ਕਰਦਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਪਰਲੇ ਸਦਨ ਵਿਚ ਬਿੱਲ ਬਾਰੇ ਵਿਚਾਰ ਵਟਾਂਦਰੇ ਦਾ ਜਵਾਬ ਦਿੰਦੇ ਹੋਏ, ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਕਿਹਾ ਕਿ ਸੰਵਿਧਾਨ ਦੇ ਮੁਤਾਬਕ, ਸੀਮਤ ਸ਼ਕਤੀਆਂ ਨਾਲ ਦਿੱਲੀ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਹੈ ਕਿ ਇਹ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਸਾਰੀਆਂ ਸੋਧਾਂ ਅਦਾਲਤ ਦੇ ਫੈਸਲੇ ਅਨੁਸਾਰ ਹਨ।
ਰੈਡੀ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 239 ਏ ਦੇ ਤਹਿਤ ਰਾਸ਼ਟਰਪਤੀ ਦਿੱਲੀ ਲਈ ਉਪ ਰਾਜਪਾਲ ਨਿਯੁਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਪ-ਰਾਜਪਾਲ ਅਤੇ ਦਿੱਲੀ ਦੀ ਚੁਣੀ ਸਰਕਾਰ ਦੇ ਕਿਸੇ ਵਿਸ਼ੇ ‘ਤੇ ਮਤਭੇਦ ਹਨ ਤਾਂ ਉਪ-ਰਾਜਪਾਲ ਇਸ ਬਾਰੇ ਰਾਸ਼ਟਰਪਤੀ ਨੂੰ ਸੂਚਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਦਿੱਲੀ ਸਰਕਾਰ ਦਾ ਕੋਈ ਅਧਿਕਾਰ ਨਹੀਂ ਘਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਕੋਲ ਵਿਧਾਨਕ ਅਧਿਕਾਰ ਸੀਮਤ ਹਨ। ਮੰਤਰੀ ਦੇ ਜਵਾਬ ਤੋਂ ਬਾਅਦ ਸਦਨ ਨੇ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਬਿੱਲ 2021 (ਐਨਸੀਟੀ ਬਿੱਲ) ਨੂੰ ਮਨਜ਼ੂਰੀ ਦਿੱਤੀ ਗਈ। ਹਾਲਾਂਕਿ, ਕਾਂਗਰਸ, ਬੀਜੇਡੀ, ਸਪਾ, ਵਾਈਐਸਆਰ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਸਦਨ ਤੋਂ ਵਾਕਆਊਟ ਕਰ ਲਿਆ।
ਇਹ ਵੀ ਪੜ੍ਹੋ: Ind vs Eng 2021: ਕੋਹਲੀ ਸੈਨਾ ਨੇ ਸੀਰੀਜ਼ ਜਿੱਤ ਕੇ ਦਿੱਤਾ ਦੇਸ਼ਵਾਸੀਆਂ ਨੂੰ ਹੋਲੀ ਦਾ ਤੋਹਫਾ, 2-1 ਨਾਲ ਕੀਤਾ ਸੀਰੀਜ਼ 'ਤੇ ਕਬਜ਼ਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin