Farm Laws Repealed: ਤਿੰਨੋਂ ਖੇਤੀ ਕਾਨੂੰਨ ਰੱਦ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਮਨਜ਼ੂਰੀ
Farm Laws: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਨੇ ਪਾਸ ਕੀਤਾ ਸੀ।

Farm Laws: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਲੋਂ ਪਾਸ ਕੀਤਾ ਗਿਆ ਸੀ। ਰਾਸ਼ਟਰਪਤੀ ਦੀ ਪ੍ਰਵਾਨਗੀ ਨਾਲ ਹੁਣ ਤਿੰਨੋਂ ਖੇਤੀ ਕਾਨੂੰਨ ਰਸਮੀ ਤੌਰ 'ਤੇ ਰੱਦ ਕਰ ਦਿੱਤੇ ਗਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਲਈ ਇੱਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਖੜ੍ਹੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ 'ਤੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਐਮਐਸਪੀ ਨੂੰ ਲੈ ਕੇ ਇੱਕ ਕਮੇਟੀ ਬਣਾਈ ਜਾਵੇਗੀ। ਬਿੱਲ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਵਾਗਤ ਤਾਂ ਕੀਤਾ ਪਰ ਅੰਦੋਲਨ ਖ਼ਤਮ ਨਾ ਕਰਨ ਦੀ ਗੱਲ ਕਹੀ।
ਅੱਜ ਇੱਥੇ ਭਾਰਤੀ ਕਿਸਾਨ ਸਭਾ ਦੇ ਜਨਰਲ ਸਕੱਤਰ ਹਨਾਨ ਮੁੱਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋ ਸਕਦਾ ਹੈ ਜੇਕਰ ਅੰਦੋਲਨ ਦੇ 687 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇ। ਅੰਦੋਲਨ ਨਾਲ ਸਬੰਧਤ ਸਾਰੇ ਕੇਸ ਵਾਪਸ ਲਏ ਜਾਣ ਅਤੇ ਅੰਦੋਲਨ ਵਾਪਸ ਲੈਣ ਤੋਂ ਬਾਅਦ ‘ਐਮਐਸਪੀ ਐਕਟ’ ਬਣਾਉਣ ਬਾਰੇ ਚਰਚਾ ਕਰਨ ਦੀ ਲਿਖਤੀ ਗਾਰੰਟੀ ਦਿੱਤੀ ਜਾਵੇ।
ਮੰਗਲਵਾਰ ਨੂੰ ਕਿਸਾਨ ਆਗੂ ਦਰਸ਼ਨਪਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਹੋਰ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਗਠਿਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਤੋਂ ਪੰਜ ਵਿਅਕਤੀਆਂ ਦੇ ਨਾਂ ਮੰਗੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਸ ਮਾਮਲੇ ਵਿੱਚ ਫੈਸਲਾ ਲੈਣਗੀਆਂ।
ਇਹ ਵੀ ਪੜ੍ਹੋ: ਲੋਨ ਲੈਣਾ ਹੈ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਆਸਾਨੀ ਨਾਲ ਮਿਲੇਗਾ ਕਰਜ਼ਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
