ਪੱਛਮੀ ਬੰਗਾਲ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ! ਅਗਲੇ ਸਾਲ ਹੋਣੀਆਂ ਅਸੈਂਬਲੀ ਚੋਣਾਂ
ਪੱਛਮੀ ਬੰਗਾਲ ’ਚ ਹਾਲਾਤ ਵਿਗੜਨ ਲੱਗੇ ਹਨ। ਇਸ ਲਈ ਚਰਚਾ ਹੈ ਕਿ ਸੂਬੇ ਵਿੱਚ ਰਾਸ਼ਟਰਪਤੀ ਰਾਜ ਲੱਗ ਸਕਦਾ ਹੈ।

ਨਵੀਂ ਦਿੱਲੀ: ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ’ਚ ਹਾਲਾਤ ਵਿਗੜਨ ਲੱਗੇ ਹਨ। ਇਸ ਲਈ ਚਰਚਾ ਹੈ ਕਿ ਸੂਬੇ ਵਿੱਚ ਰਾਸ਼ਟਰਪਤੀ ਰਾਜ ਲੱਗ ਸਕਦਾ ਹੈ। ਅਜਿਹੀਆਂ ਰਿਪੋਰਟਾਂ ਨੂੰ ਹੋਰ ਬਲ ਉਦੋਂ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਬੀਜੇਪੀ ਪਿਛਲੇ ਸਮੇਂ ਤੋਂ ਸੂਬੇ ਵਿੱਚ ਪੈਰ ਜਮਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਕਰਕੇ ਸੂਬਾ ਤੇ ਕੇਂਦਰ ਸਰਕਾਰ ਵਿਚਾਲੇ ਕਈ ਵਾਰ ਟਕਰਾਅ ਵੀ ਹੋਇਆ ਹੈ।
ਦੱਸ ਦਈਏ ਕਿ ਪੱਛਮੀ ਬੰਗਾਲ ’ਚ ਕੁੱਲ 294 ਵਿਧਾਨ ਸਭਾ ਸੀਟਾਂ ਹਨ। ਇਸ ਵੇਲੇ ਇੱਥੇ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਹੈ ਤੇ ਮਮਤਾ ਬੈਨਰਜੀ ਮੁੱਖ ਮੰਤਰੀ ਹਨ। ਪਿਛਲੀਆਂ ਚੋਣਾਂ ’ਚ ਮਮਤਾ ਬੈਨਰਜੀ ਦੀ ਟੀਐਮਸੀ ਨੇ ਸਭ ਤੋਂ ਵੱਧ 211 ਸੀਟਾਂ ਜਿੱਤੀਆਂ ਸਨ; ਜਦਕਿ ਕਾਂਗਰਸ ਨੇ 44, ਖੱਬੀਆਂ ਪਾਰਟੀਆਂ ਨੇ 26 ਤੇ ਭਾਰਤੀ ਜਨਤਾ ਪਾਰਟੀ ਨੇ ਸਿਰਫ਼ 3 ਸੀਟਾਂ ਉੱਤੇ ਜਿੱਤ ਦਰਜ ਕੀਤੀ ਸੀ। ਹੋਰਨਾਂ ਉਮੀਦਵਾਰਾਂ ਨੇ 10 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਸੀ। ਇੱਥੇ ਬਹੁਮੱਤ ਲਈ 148 ਸੀਟਾਂ ਚਾਹੀਦੀਆਂ ਹਨ।
ਪੱਛਮੀ ਬੰਗਾਲ ਦੇ ਅਲੀਪੁਰਦਵਾਰ ਜ਼ਿਲ੍ਹੇ ਦੇ ਜੈਗਾਓਂ ਖੇਤਰ ’ਚ ਵੀਰਵਾਰ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫ਼ਲੇ ਉੱਤੇ ਕੁਝ ਪੱਥਰ ਸੁੱਟੇ ਗਏ ਸਨ ਤੇ ਕਾਲੇ ਝੰਡੇ ਵੀ ਵਿਖਾਏ ਗਏ ਸਨ। ਉਹ ਸਾਰੇ ਉੱਥੇ ਆਪਣੀ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਗਏ ਸਨ। ਉੱਥੇ ‘ਗੋਰਖਾ ਜਨਮੁਕਤੀ ਮੋਰਚਾ’ ਦੇ ਕਈ ਕਾਰਕੁਨਾਂ ਨੂੰ ਘੋਸ਼ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵੇਖਿਆ ਗਿਆ; ਜੋ ਉਨ੍ਹਾਂ ਨੂੰ ਉੱਥੋਂ ਚਲੇ ਜਾਣ ਲਈ ਆਖ ਰਹੇ ਸਨ। ਭਾਜਪਾ ਸੂਤਰਾਂ ਨੇ ਦੱਸਿਆ ਕਿ ਇਸ ਹਮਲੇ ’ਚ ਘੋਸ਼ ਦਾ ਵਾਹਨ ਅੰਸ਼ਕ ਤੌਰ ’ਤੇ ਨੁਕਸਾਨਿਆ ਗਿਆ। ਪੁਲਿਸ ਨੇ ਮੁਜ਼ਾਹਰਾਕਾਰੀਆਂ ਤੇ ਭਾਜਪਾ ਸਮਰਥਕਾਂ ਨੂੰ ਖਿੰਡਾਉਣ ਲਈ ਉੱਥੋਂ ਦੇ ਹਾਲਾਤ ਉੱਤੇ ਕਾਬੂ ਪਾਇਆ।
ਸੰਨੀ ਦਿਓਲ ਕਿਸਾਨਾਂ ਦੇ ਹੱਕ ’ਚ ਕਦੋਂ ਚੁੱਕਣਗੇ ਆਪਣਾ ਢਾਈ ਕਿਲੋ ਦਾ ਹੱਥ?
ਬਾਅਦ ’ਚ ਘੋਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਤੇ ਉਨ੍ਹਾਂ ਦੇ ਸਹਿਯੋਗੀ ਹੁਣ ਨਿਰਾਸ਼ ਹਨ ਕਿਉਂਕਿ ਉਨ੍ਹਾਂ ਨੂੰ ਸਾਫ਼ ਦਿਸਣ ਲੱਗ ਪਿਆ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੀ ਹਾਰ ਤੈਅ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਾਡੇ ਨਾਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਤੋਂ ਪਤਾ ਲੱਗਦਾ ਹੈ ਕਿ ਪੱਛਮੀ ਬੰਗਾਲ ’ਚ ਹੁਣ ਕਾਨੁੰਨ ਤੇ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















