Army Major: 'ਪਟਿਆਲਾ ਪੈਗ' ਨਾਮ ਦੇ ਗੁਰੱਪ 'ਚ ਫੌਜ ਦਾ ਮੇਜਰ ਪਾਕਿਸਤਾਨ ਨੂੰ ਭੇਜਦਾ ਸੀ ਖੂਫ਼ੀਆ ਜਾਣਕਾਰੀ, ਰਾਸ਼ਟਰਪਤੀ ਨੇ ਕੀਤੀ ਕਾਰਵਾਈ
President terminates Army Major - ਉੱਚ ਪੱਧਰੀ ਜਾਂਚ ਵਿੱਚ, ਮੇਜਰ ਨੂੰ ਰਾਸ਼ਟਰੀ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ। ਇਸ ਤੋਂ ਬਾਅਦ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਣਨੀਤਕ ਫੋਰਸ ਕਮਾਂਡ (Strategic Forces Command) ਵਿੱਚ ਤਾਇਨਾਤ ਭਾਰਤੀ ਫੌਜ ਦੇ ਮੇਜਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਰੱਖਿਆ ਅਤੇ ਸੁਰੱਖਿਆ ਅਦਾਰੇ ਦੇ ਸੂਤਰਾਂ ਨੇ ਕਿਹਾ - ਉੱਚ ਪੱਧਰੀ ਜਾਂਚ ਵਿੱਚ, ਮੇਜਰ ਨੂੰ ਰਾਸ਼ਟਰੀ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ। ਇਸ ਤੋਂ ਬਾਅਦ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਫੌਜ ਨੇ ਮਾਰਚ 2022 ਵਿੱਚ ਮੇਜਰ ਦੀਆਂ ਗਤੀਵਿਧੀਆਂ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਵਿੱਚ ਮੇਜਰ ਦੇ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਨੂੰ ਸਹੀ ਪਾਇਆ ਗਿਆ, ਜਿਸ ਵਿੱਚ ਸੰਵੇਦਨਸ਼ੀਲ ਜਾਣਕਾਰੀ ਰੱਖਣ ਅਤੇ ਸਾਂਝਾ ਕਰਨਾ ਸ਼ਾਮਲ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੇਜਰ ਦੇ ਸੋਸ਼ਲ ਮੀਡੀਆ 'ਤੇ ਇਕ ਆਪਰੇਟਿਵ ਨਾਲ ਸਬੰਧ ਸਨ ਜੋ ਪਾਕਿਸਤਾਨੀ ਖੁਫੀਆ ਏਜੰਸੀ ਲਈ ਕੰਮ ਕਰਦਾ ਸੀ।
ਮੇਜਰ ਦੇ ਫੋਨ 'ਚ ਕਈ ਅਜਿਹੀਆਂ ਚੀਜ਼ਾਂ ਪਾਈਆਂ ਗਈਆਂ, ਜੋ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਹਨ। ਰਾਸ਼ਟਰੀ ਸੁਰੱਖਿਆ ਪ੍ਰੋਟੋਕੋਲ ਦੀ ਸੰਭਾਵਿਤ ਉਲੰਘਣਾ ਲਈ ਬ੍ਰਿਗੇਡੀਅਰ ਰੈਂਕ ਦੇ ਅਧਿਕਾਰੀ ਸਮੇਤ ਲਗਭਗ 18 ਰੱਖਿਆ ਕਰਮਚਾਰੀਆਂ ਦੀ ਵੱਖਰੇ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਸਾਰੇ 'ਪਟਿਆਲਾ ਪੈਗ' ਨਾਂ ਦੇ ਵਟਸਐਪ ਗਰੁੱਪ ਦਾ ਹਿੱਸਾ ਸਨ। ਇਸ ਵਟਸਐਪ ਗਰੁੱਪ ਵਿੱਚ ਮੇਜਰ ਵੀ ਸ਼ਾਮਲ ਸਨ। ਫ਼ੌਜ ਅਗਲੇ ਕੁਝ ਹਫ਼ਤਿਆਂ ਵਿੱਚ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵੀ ਸ਼ੁਰੂ ਕਰ ਸਕਦੀ ਹੈ।
ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ (ਜੋ ਤਿੰਨਾਂ ਸੇਵਾਵਾਂ ਦੇ ਸੁਪਰੀਮ ਕਮਾਂਡਰ ਵੀ ਹਨ) ਨੇ ਫੌਜ ਐਕਟ 1950 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਗਭਗ ਇਕ ਹਫਤਾ ਪਹਿਲਾਂ ਮੇਜਰ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੇ ਆਦੇਸ਼ 'ਤੇ ਦਸਤਖਤ ਕੀਤੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial