(Source: Poll of Polls)
Atal Bihari Vajpayee: ਅਟਲ ਬਿਹਾਰੀ ਵਾਜਪਾਈ ਦੀ ਅੱਜ ਚੌਥੀ ਬਰਸੀ, ਰਾਸ਼ਟਰਪਤੀ,ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਸਮਾਧੀ ਸਥਲ 'ਤੇ ਜਾ ਕੇ ਦਿੱਤੀ ਸ਼ਰਧਾਂਜਲੀ
Atal Bihari Vajpayee Death Anniversary: ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦੇ ਕਈ ਨੇਤਾਵਾਂ ਨੇ ਸ਼ਰਧਾਂਜਲੀ ਭੇਂਟ ਕੀਤੀ।
Delhi | President Droupadi Murmu pays floral tribute to former Prime Minister #AtalBihariVajpayee on his death anniversary, at Sadaiv Atal. pic.twitter.com/WPAkfMrHP1
— ANI (@ANI) August 16, 2022
#WATCH | Delhi: Prime Minister Narendra Modi pays floral tribute to former Prime Minister #AtalBihariVajpayee on his death anniversary, at Sadaiv Atal. pic.twitter.com/FKBbnrhjbe
— ANI (@ANI) August 16, 2022
ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦੇ ਕਈ ਨੇਤਾਵਾਂ ਨੇ ਸ਼ਰਧਾਂਜਲੀ ਭੇਂਟ ਕੀਤੀ। ਸਰਕਾਰ ਦੇ ਕਈ ਮੰਤਰੀ ਮਰਹੂਮ ਪ੍ਰਧਾਨ ਮੰਤਰੀ ਵਾਜਪਾਈ ਨੂੰ ਟਵਿਟਰ ਰਾਹੀਂ ਸ਼ਰਧਾਂਜਲੀ ਦੇ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ 'ਚ ਲਿਖਿਆ, ''ਪੂਜਨੀਕ ਅਟਲ ਜੀ ਨੇ ਆਪਣੀ ਜ਼ਿੰਦਗੀ ਦਾ ਹਰ ਪਲ ਮਾਂ ਭਾਰਤੀ ਦੀ ਸ਼ਾਨ ਨੂੰ ਬਹਾਲ ਕਰਨ ਲਈ ਖਰਚ ਕੀਤਾ। ਉਹਨਾਂ ਨੇ ਭਾਰਤੀ ਰਾਜਨੀਤੀ ਵਿੱਚ ਗਰੀਬ ਕਲਿਆਣ ਅਤੇ ਚੰਗੇ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਅਤੇ ਵਿਸ਼ਵ ਨੂੰ ਭਾਰਤ ਦੀ ਹਿੰਮਤ ਅਤੇ ਤਾਕਤ ਦਾ ਅਹਿਸਾਸ ਵੀ ਕਰਵਾਇਆ। ਅੱਜ ਉਨ੍ਹਾਂ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ।
Former President Ram Nath Kovind, Lok Sabha Speaker Om Birla, and BJP national president JP Nadda pay floral tributes to former Prime Minister #AtalBihariVajpayee on his death anniversary, at Sadaiv Atal. pic.twitter.com/cb15bTk7Ld
— ANI (@ANI) August 16, 2022
श्रद्धेय अटल जी ने माँ भारती के गौरव को पुनर्स्थापित करने के लिए अपने जीवन का प्रत्येक क्षण खपाया।
— Amit Shah (@AmitShah) August 16, 2022
उन्होंने भारतीय राजनीति में गरीब कल्याण व सुशासन के नए युग की शुरुआत की और साथ ही विश्व को भारत के साहस व शक्ति का भी अहसास कराया।
आज उनकी पुण्यतिथि पर उन्हें नमन। pic.twitter.com/YvDObm0Ikf
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ, ''ਸਾਬਕਾ ਪ੍ਰਧਾਨ ਮੰਤਰੀ ਸਤਿਕਾਰਯੋਗ ਅਟਲ ਬਿਹਾਰੀ ਵਾਜਪਾਈ ਜੀ ਦੀ ਬਰਸੀ 'ਤੇ ਮੈਂ ਉਨ੍ਹਾਂ ਨੂੰ ਯਾਦ ਕਰਕੇ ਨਮਨ ਕਰਦਾ ਹਾਂ। ਦੇਸ਼ ਨੂੰ ਵਿਕਾਸ ਅਤੇ ਸੁਸ਼ਾਸਨ ਦਾ ਮੰਤਰ ਦੇਣ ਵਾਲੇ ਅਟਲ ਜੀ ਦਾ ਸਮੁੱਚਾ ਜੀਵਨ ਉਨ੍ਹਾਂ ਦੀ ਸ਼ਖਸੀਅਤ ਦੀ ਗਹਿਰਾਈ ਅਤੇ ਉਨ੍ਹਾਂ ਦੀ ਸਿਰਜਣਾਤਮਕਤਾ ਦੀ ਉਚਾਈ ਦਾ ਪ੍ਰਤੀਬਿੰਬ ਹੈ। ਭਾਰਤ ਦੀ ਵਿਕਾਸ ਯਾਤਰਾ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ।
पूर्व प्रधानमंत्री श्रद्धेय अटल बिहारी वाजपेयी जी की पुण्यतिथि पर मैं उन्हें स्मरण करते हुए नमन करता हूँ। देश को विकास और सुशासन का मंत्र देने वाले अटलजी का पूरा जीवन उनके व्यक्तित्व की गहराई और कृतित्व की ऊँचाई का प्रतिबिम्ब है।भारत की विकास यात्रा में उनका योगदान अविस्मरणीय है।
— Rajnath Singh (@rajnathsingh) August 16, 2022
ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਸਹਿ-ਸੰਸਥਾਪਕ ਵੀ ਸਨ। ਉਹ ਭਾਰਤ ਦੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਕੀਤਾ। ਹਾਲਾਂਕਿ, ਇਕ ਵਾਰ ਉਹ ਸਿਰਫ 13 ਦਿਨਾਂ ਲਈ ਅਤੇ ਦੂਜੀ ਵਾਰ 13 ਮਹੀਨਿਆਂ ਲਈ ਪ੍ਰਧਾਨ ਮੰਤਰੀ ਬਣੇ। 27 ਮਾਰਚ 2015 ਨੂੰ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ।