ਪੜਚੋਲ ਕਰੋ
Advertisement
Presidential Election 2022 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਰਦ ਪਵਾਰ ਨਾਲ ਕੀਤੀ ਮੁਲਾਕਾਤ , ਰਾਸ਼ਟਰਪਤੀ ਚੋਣ 'ਤੇ ਹੋਈ ਚਰਚਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਦਿੱਲੀ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਨੇ ਰਾਸ਼ਟਰਪਤੀ ਚੋਣ ਨੂੰ ਲੈ ਕੇ ਚਰਚਾ ਕੀਤੀ ਹੈ।
Presidential Polls : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਦਿੱਲੀ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਨੇ ਰਾਸ਼ਟਰਪਤੀ ਚੋਣ ਨੂੰ ਲੈ ਕੇ ਚਰਚਾ ਕੀਤੀ ਹੈ। ਇਹ ਮੁਲਾਕਾਤ ਕਰੀਬ 20 ਮਿੰਟ ਚੱਲੀ। ਮੁਲਾਕਾਤ ਦੇ ਬਾਰੇ 'ਚ ਸ਼ਰਦ ਪਵਾਰ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਮਮਤਾ ਬੈਨਰਜੀ ਨੇ ਅੱਜ ਦਿੱਲੀ 'ਚ ਮੇਰੀ ਰਿਹਾਇਸ਼ 'ਤੇ ਮੇਰੇ ਨਾਲ ਮੁਲਾਕਾਤ ਕੀਤੀ। ਅਸੀਂ ਆਪਣੇ ਦੇਸ਼ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਤ੍ਰਿਤ ਚਰਚਾ ਕੀਤੀ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਗੈਰ-ਭਾਜਪਾ ਪਾਰਟੀਆਂ ਦੀ ਬੈਠਕ ਲਈ ਮੰਗਲਵਾਰ ਨੂੰ ਦਿੱਲੀ ਪਹੁੰਚੀ ਸੀ। ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਬੈਨਰਜੀ ਨੇ 15 ਜੂਨ ਨੂੰ ਮੀਟਿੰਗ ਸੱਦੀ ਹੈ, ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਹੈ।
ਇਸ ਨੂੰ ਲੈ ਕੇ ਪਿਛਲੇ ਹਫ਼ਤੇ ਵਿਰੋਧੀ ਪਾਰਟੀਆਂ ਦੇ 22 ਨੇਤਾਵਾਂ ਅਤੇ ਮੁੱਖ ਮੰਤਰੀਆਂ ਨੂੰ ਪੱਤਰ ਲਿਖਿਆ ਸੀ। ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਾਂਗਰਸ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਦੀ ਤਰਫੋਂ ਇਸ ਬੈਠਕ 'ਚ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ, ਜੈਰਾਮ ਰਮੇਸ਼ ਅਤੇ ਰਣਦੀਪ ਸੁਰਜੇਵਾਲਾ ਸ਼ਾਮਲ ਹੋ ਸਕਦੇ ਹਨ। ਇਹ ਬੈਠਕ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦਿੱਲੀ ਦੇ ਕਾਂਸਟੀਚਿਊਸ਼ਨਲ ਕਲੱਬ 'ਚ ਕਰੇਗੀ।
ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ ਵਿਰੋਧੀ ਧਿਰ ਦੇ ਕਈ ਆਗੂ
ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੂੰ ਉਮੀਦ ਹੈ ਕਿ ਇਹ ਬੈਠਕ ਸਫਲ ਹੋਵੇਗੀ। ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਬੈਠਕ 'ਚ ਸਾਰੇ 22 ਨੇਤਾ ਮੌਜੂਦ ਹੋਣਗੇ। ਮਮਤਾ ਨੇ ਜਿਨ੍ਹਾਂ 22 ਆਗੂਆਂ ਨੂੰ ਪੱਤਰ ਲਿਖਿਆ ਹੈ, ਉਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸ਼ਾਮਲ ਹਨ।
ਕਿਸ -ਕਿਸ ਦੇ ਨਾਂ ਦੀ ਹੈ ਚਰਚਾ
ਰਾਸ਼ਟਰਪਤੀ ਚੋਣ ਵਿੱਚ ਉਮੀਦਵਾਰੀ ਦੀ ਗੱਲ ਕਰੀਏ ਤਾਂ ਵਿਰੋਧੀ ਧਿਰ ਵੱਲੋਂ ਪਹਿਲਾਂ ਸ਼ਰਦ ਪਵਾਰ ਦਾ ਨਾਂ ਅੱਗੇ ਰੱਖਿਆ ਜਾ ਰਿਹਾ ਸੀ ਪਰ ਸ਼ਰਦ ਪਵਾਰ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨਗੀ ਲਈ ਵਿਰੋਧੀ ਧਿਰ ਦਾ ਚਿਹਰਾ ਨਹੀਂ ਹਨ। ਦੂਜੇ ਪਾਸੇ ਜੇਕਰ ਅਸੀਂ NDA ਦੀ ਗੱਲ ਕਰੀਏ ਤਾਂ ਤੇਲੰਗਾਨਾ ਅਤੇ ਪੁਡੂਚੇਰੀ ਦੇ ਰਾਜਪਾਲ ਤਾਮਿਲਸਾਈ ਸੁੰਦਰਰਾਜਨ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ। ਉਨ੍ਹਾਂ ਦਾ ਨਾਂ ਪ੍ਰਧਾਨਗੀ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ 2022 ਨੂੰ ਖਤਮ ਹੋ ਰਿਹਾ ਹੈ। ਨਵੇਂ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਵਿਸ਼ਵ
Advertisement