ਨਵੀਂ ਦਿੱਲੀ: ਤਿਉਹਾਰਾਂ ਦਾ ਮੌਸਮ ਸ਼ੁਰੂ ਹੁੰਦੇ ਹੀ ਬਾਜ਼ਾਰ ਵਿੱਚ ਮਹਿੰਗਾਈ ਨੇ ਲੋਕਾਂ ਦੀ ਜੇਬ 'ਤੇ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਹੈ। ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋ ਰਹੀ ਬੇਮੌਸਮੀ ਬਾਰਸ਼ ਕਾਰਨ ਆਲੂ-ਪਿਆਜ਼ ਅਤੇ ਟਮਾਟਰ ਦੀਆਂ ਕੀਮਤਾਂ ਵਧ ਗਈਆਂ ਹਨ।

ਬਾਜ਼ਾਰਾਂ ਵਿਚ ਟਮਾਟਰ 70 ਤੋਂ 80 ਰੁਪਏ ਪ੍ਰਤੀ ਕਿਲੋ ਅਤੇ ਆਲੂ 45 ਤੋਂ 55 ਰੁਪਏ ਪ੍ਰਤੀ ਕਿੱਲੋ ਵਿਕ ਰਹੇ ਹਨ। ਪਿਆਜ਼ 60-70 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ।

ਪਿਆਜ਼ ਪਿਛਲੇ ਸਾਲ ਦੀ ਤਰ੍ਹਾਂ ਖਪਤਕਾਰਾਂ ਦੇ ਹੰਝੂ ਕੱਢ ਰਿਹਾ ਹੈ ਬਰਸਾਤ ਦੇ ਮੌਸਮ ਵਿੱਚ ਫਸਲਾਂ ਦੇ ਖ਼ਰਾਬ ਹੋਣ ਕਾਰਨ ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਲਗਾਤਾਰ ਛੂਹ ਰਹੀਆਂ ਹਨ, ਜੋ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ।

Onion price hike again: ਨਵੇਂ ਖੇਤੀ ਕਾਨੂੰਨਾਂ ਦੀ ਪਹਿਲੀ ਮਾਰ, ਬੇਕਾਬੂ ਹੋਇਆ ਪਿਆਜ਼, ਕੀਮਤਾਂ ਘਟਣ ਦੀ ਨਹੀਂ ਉਮੀਦ

ਦੱਸ ਦਈਏ ਕਿ ਉੱਤਰ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਨਵਰਾਤਰੀ ਵਿਚ ਲੋਕ ਲਸਣ ਅਤੇ ਪਿਆਜ਼ ਨਹੀਂ ਖਾਂਦੇ। ਜਿਸ ਕਾਰਨ ਖਪਤ ਘੱਟ ਹੈ, ਪਰ ਇਸ ਨਾਲ ਪਿਆਜ਼ ਦੀ ਮਹਿੰਗਾਈ ਤੋਂ ਰਾਹਤ ਨਹੀਂ ਮਿਲੀ।

ਤਿਉਹਾਰਾਂ ਦੇ ਮੌਸਮ ਵਿੱਚ ਮਹਿੰਗਾਈ ਕਾਰਨ ਲੋਕਾਂ ਦੇ ਸਾਹਮਣੇ ਇੱਕ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ। ਪਹਿਲਾਂ ਹੀ ਕੋਰੋਨਾ ਸੰਕਟ ਨੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਹੁਣ ਲੋਕ ਸਬਜ਼ੀਆਂ ਦੀਆਂ ਕੀਮਤਾਂ ਵਿਚ ਦੁਗਣੇ ਵਾਧੇ ਦਾ ਸਾਹਮਣਾ ਕਰਨਾ ਪੈ ਰਹੇ ਹਨ

ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ '5 ਨਵੰਬਰ ਤੱਕ ਮਾਲ ਗੱਡੀਆਂ ਚੱਲਣ ਦਵਾਂਗੇ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904