ਗੈਸ ਸਿਲੰਡਰ ਹੋਇਆ ਮਹਿੰਗਾ
ਏਬੀਪੀ ਸਾਂਝਾ | 01 Nov 2016 12:15 PM (IST)
ਨਵੀਂ ਦਿੱਲੀ: ਕੇਂਦਰ ਵਿਚਲੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਦੀਵਾਲੀ ਤੋਂ ਇੱਕ ਦਿਨ ਬਾਅਦ ਰਸੋਈ ਗੈਸ ਦੇ ਭਾਅ ਵਧਾ ਦਿੱਤੇ ਹਨ। ਸਰਕਾਰ ਨੇ ਬਗੈਰ ਸਬਸਿਡੀ ਵਾਲੇ ਸਿਲੰਡਰ ਮਹਿੰਗੇ ਕੀਤੇ ਹਨ। ਬਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ 38.50 ਰੁਪਏ ਵਾਧਾ ਕੀਤਾ ਗਿਆ ਹੈ। ਨਵੀਂ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਦਿੱਲੀ ਵਿੱਚ ਹੁਣ ਬਗੈਰ ਸਬਸਿਡੀ ਵਾਲਾ ਸਿਲੰਡਰ 529 ਰੁਪਏ ਵਿੱਚ ਮਿਲੇਗਾ।