ਕਿਸਾਨਾਂ ਲਈ ਰਾਹਤ ਦੀ ਖ਼ਬਰ!
ਏਬੀਪੀ ਸਾਂਝਾ | 24 Dec 2019 03:38 PM (IST)
ਦੇਸ਼ ਦੇ ਕਈ ਹਿੱਸਿਆਂ ਦੇ ਕਿਸਾਨਾਂ ਲਈ ਜਲਦੀ ਰਾਹਤ ਦੀ ਖ਼ਬਰ ਆ ਸਕਦੀ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲੈ ਕੇ ਮੋਦੀ ਸਰਕਾਰ ਇੱਕ ਅਹਿਮ ਬਦਲਾਅ ‘ਤੇ ਵਿਚਾਰ ਕਰ ਰਹੀ ਹੈ।
ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਦੇ ਕਿਸਾਨਾਂ ਲਈ ਜਲਦੀ ਰਾਹਤ ਦੀ ਖ਼ਬਰ ਆ ਸਕਦੀ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲੈ ਕੇ ਮੋਦੀ ਸਰਕਾਰ ਇੱਕ ਅਹਿਮ ਬਦਲਾਅ ‘ਤੇ ਵਿਚਾਰ ਕਰ ਰਹੀ ਹੈ। ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਯੋਜਨਾ ਨੂੰ ਵਿਕਲਪਿਕ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਨਵੇਂ ਨਿਯਮ ਮੁਤਾਬਕ ਜੇਕਰ ਕੋਈ ਕਿਸਾਨ ਫਸਲ ਬੀਮਾ ਨਹੀਂ ਕਰਵਾਉਣਾ ਚਾਹੇ ਤਾਂ ਉਸ ਕੋਲ ਅਜਿਹਾ ਕਰਨ ਦਾ ਆਪਸ਼ਨ ਹੋਵੇਗਾ। ਸੋਮਵਾਰ ਨੂੰ ਇਸ ਮਸਲੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਚਰਚਾ ਕੀਤੀ ਗਈ। ਹੁਣ ਤਕ ਦੇ ਨਿਯਮਾਂ ਮੁਤਾਬਕ ਜੇਕਰ ਕੋਈ ਕਿਸਾਨ, ਕਿਸਾਨ ਕ੍ਰੈਡਿਟ ਕਾਰਡ ਤਹਿਤ ਆਪਣੀਆਂ ਫਸਲਾਂ ਲਈ ਕੋਈ ਲੋਕ ਲੈਂਦਾ ਹੈ ਤਾਂ ਉਸ ਨਾਲ ਉਸ ਫਸਲ ਦਾ ਬੀਮਾ ਕਰਵਾਉਣਾ ਜ਼ਰੂਰੀ ਹੁੰਦਾ ਹੈ ਪਰ ਇਸ ਨਿਸ਼ਮ ਨੂੰ ਲੈ ਕੇ ਕਿਸਾਨਾਂ ‘ਚ ਪਹਿਲਾਂ ਤੋਂ ਹੀ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕ ਤੇ ਬੀਮਾ ਕੰਪਨੀਆਂ ਉਨ੍ਹਾਂ ਨੂੰ ਬਗੈਰ ਦੱਸੇ ਬੀਮਾ ਦੀ ਰਕਮ ਲੈ ਲੈਂਦੀਆਂ ਹਨ।