'ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦੇ ਇਸ਼ਾਰੇ 'ਤੇ ਕੀਤਾ ਆਤਮ ਸਮਰਪਣ... ਕਾਂਗਰਸ ਕਦੇ ਵੀ ਅਜਿਹਾ ਨਹੀਂ ਕਰਦੀ'
ਰਾਹੁਲ ਗਾਂਧੀ ਨੇ ਸੱਤਾਧਾਰੀ ਪਾਰਟੀ 'ਤੇ ਹਮਲਾ ਕਰਦਿਆਂ ਕਿਹਾ ਕਿ ਮੈਂ ਭਾਜਪਾ ਅਤੇ ਆਰਐਸਐਸ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਜੇ ਤੁਸੀਂ ਉਨ੍ਹਾਂ 'ਤੇ ਥੋੜ੍ਹਾ ਜਿਹਾ ਦਬਾਅ ਪਾਉਂਦੇ ਹੋ, ਤਾਂ ਉਹ ਡਰ ਕੇ ਭੱਜ ਜਾਂਦੇ ਹਨ। ਉਨ੍ਹਾਂ ਨੇ ਇਸਨੂੰ ਵਿਰੋਧੀ ਧਿਰ ਦੀ ਤਾਕਤ ਅਤੇ ਲੋਕਾਂ ਦੀ ਏਕਤਾ ਦਾ ਨਤੀਜਾ ਦੱਸਿਆ।
Politics News: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਮੰਗਲਵਾਰ ਨੂੰ ਮੱਧ ਪ੍ਰਦੇਸ਼ ਪਹੁੰਚੇ। ਇੱਥੇ ਉਨ੍ਹਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਨ ਦੇ ਉਦੇਸ਼ ਨਾਲ ਮੁਹਿੰਮ ਦੀ ਅਗਵਾਈ ਕੀਤੀ। ਰਾਹੁਲ ਗਾਂਧੀ ਦੀ ਇਸ ਫੇਰੀ ਨੂੰ ਆਉਣ ਵਾਲੀਆਂ 2028 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਕਾਂਗਰਸ ਵਰਕਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਜੰਗਬੰਦੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਨੂੰ ਘੇਰਿਆ।
ਆਪਣੇ ਸੰਬੋਧਨ ਵਿੱਚ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (BJP) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) 'ਤੇ ਹਮਲਾ ਬੋਲਦਿਆਂ ਕਿਹਾ ਕਿ ਅੱਜ ਦੇਸ਼ ਵਿੱਚ ਵਿਚਾਰਧਾਰਾ ਦੀ ਲੜਾਈ ਚੱਲ ਰਹੀ ਹੈ। ਇੱਕ ਪਾਸੇ ਕਾਂਗਰਸ ਪਾਰਟੀ ਤੇ ਸੰਵਿਧਾਨ ਹੈ ਤੇ ਦੂਜੇ ਪਾਸੇ ਭਾਜਪਾ-ਆਰਐਸਐਸ ਹੈ ਜੋ ਇਸ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਭਾਜਪਾ ਅਤੇ ਆਰਐਸਐਸ ਦੇ ਕੰਟਰੋਲ ਵਿੱਚ ਆ ਗਈਆਂ ਹਨ। ਉਨ੍ਹਾਂ ਨੇ ਸਾਰੇ ਅਦਾਰਿਆਂ ਵਿੱਚ ਆਪਣੇ ਲੋਕਾਂ ਨੂੰ ਰੱਖਿਆ ਹੈ ਅਤੇ ਹੌਲੀ-ਹੌਲੀ ਦੇਸ਼ ਦਾ ਗਲਾ ਘੁੱਟ ਰਹੇ ਹਨ।
ਆਪਣੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਦੋ ਪ੍ਰਮੁੱਖ ਮੁੱਦਿਆਂ ਨੂੰ ਕਾਂਗਰਸ ਦੀ ਮੁੱਢਲੀ ਲੜਾਈ ਦੱਸਿਆ। ਪਹਿਲਾ, ਸੰਵਿਧਾਨ ਦੀ ਰੱਖਿਆ ਅਤੇ ਦੂਜਾ, ਸਮਾਜਿਕ ਨਿਆਂ ਦੀ ਬਹਾਲੀ। ਉਨ੍ਹਾਂ ਕਿਹਾ, "ਸੰਸਦ ਭਵਨ ਵਿੱਚ, ਮੈਂ ਦੇਸ਼ ਨਾਲ ਵਾਅਦਾ ਕੀਤਾ ਸੀ ਕਿ ਕੁਝ ਵੀ ਹੋਵੇ, ਜਾਤੀ ਜਨਗਣਨਾ ਸੰਸਦ ਦੁਆਰਾ ਪਾਸ ਕੀਤੀ ਜਾਵੇਗੀ। ਇਹ ਸਮਾਜਿਕ ਨਿਆਂ ਪ੍ਰਤੀ ਸਾਡਾ ਸੰਕਲਪ ਹੈ।"
ਰਾਹੁਲ ਗਾਂਧੀ ਨੇ ਸੱਤਾਧਾਰੀ ਪਾਰਟੀ 'ਤੇ ਹਮਲਾ ਕਰਦਿਆਂ ਕਿਹਾ ਕਿ ਮੈਂ ਭਾਜਪਾ ਅਤੇ ਆਰਐਸਐਸ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਜੇ ਤੁਸੀਂ ਉਨ੍ਹਾਂ 'ਤੇ ਥੋੜ੍ਹਾ ਜਿਹਾ ਦਬਾਅ ਪਾਉਂਦੇ ਹੋ, ਤਾਂ ਉਹ ਡਰ ਕੇ ਭੱਜ ਜਾਂਦੇ ਹਨ। ਉਨ੍ਹਾਂ ਨੇ ਇਸਨੂੰ ਵਿਰੋਧੀ ਧਿਰ ਦੀ ਤਾਕਤ ਅਤੇ ਲੋਕਾਂ ਦੀ ਏਕਤਾ ਦਾ ਨਤੀਜਾ ਦੱਸਿਆ।
ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ, "ਟਰੰਪ ਨੇ ਉੱਥੋਂ ਫੋਨ ਕੀਤਾ ਤੇ ਇਸ਼ਾਰਾ ਕੀਤਾ ਕਿ ਤੁਸੀਂ ਕੀ ਕਰ ਰਹੇ ਹੋ ਮੋਦੀ ਜੀ ? ਨਰਿੰਦਰ, ਆਤਮ ਸਮਰਪਣ ਕਰੋ ਤੇ ਮੋਦੀ ਜੀ ਨੇ 'ਹਾਂ ਸਰ' ਕਹਿ ਕੇ ਟਰੰਪ ਦੇ ਇਸ਼ਾਰੇ 'ਤੇ ਚੱਲਿਆ।






















