ਪ੍ਰਧਾਨ ਮੰਤਰੀ ਮੋਦੀ ਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ, ਕੋਰੋਨਾ ਬਾਰੇ ਕਹੀ ਵੱਡੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੇਤਾਵਨੀ ਦਿੱਤੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੇਤਾਵਨੀ ਦਿੱਤੀ ਤੇ ਚੌਕਸ ਰਹਿਣ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹੁਣ 6 ਤੋਂ 12 ਸਾਲ ਤੱਕ ਦੇ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਬਾਵਜੂਦ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ। ਇਸ ਲਈ ਇਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ।
ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ ਕਿ ਜਿਸ ਤਰ੍ਹਾਂ ਟੀਕਾ ਉਪਲਬਧ ਕਰਵਾਇਆ ਗਿਆ। ਲੰਬੇ ਸਮੇਂ ਬਾਅਦ ਸਕੂਲ ਖੁੱਲ੍ਹ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਮਾਮਲੇ ਵਧੇ ਹਨ। ਬੱਚਿਆਂ ਵਿੱਚ ਕੋਰੋਨਾ ਦੇ ਕੇਸ ਆ ਰਹੇ ਹਨ ਪਰ ਹੁਣ ਬੱਚੇ ਵੀ ਵੈਕਸੀਨ ਲਵਾ ਰਹੇ ਹਨ। ਸਾਰੇ ਯੋਗ ਬੱਚਿਆਂ ਨੂੰ ਟੀਕੇ ਲਵਾਉਣਾ ਸਾਡੀ ਪਹਿਲ ਹੈ, ਜਿਸ ਲਈ ਸਾਨੂੰ ਸਕੂਲ ਤੱਕ ਡਰਾਈਵ ਚਲਾਉਣੀ ਪਵੇਗੀ। ਅਧਿਆਪਕਾਂ ਤੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਲਈ ਤਿਆਰ ਰਹਿਣਾ ਹੋਵੇਗਾ।
Despite managing the COVID crisis well as compared to other countries, we can see cases' uptick in states now. We have to stay alert. It's clear that the COVID challenge has yet not been surpassed: PM Modi after interacting with state CMs on the COVID-19 situation in the country pic.twitter.com/iYLYcjc97p
— ANI (@ANI) April 27, 2022
ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਹ 24ਵੀਂ ਮੀਟਿੰਗ ਹੈ। ਅਸੀਂ ਦੇਖ ਰਹੇ ਹਾਂ ਕਿ ਕਿਵੇਂ ਯੂਰਪ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਰੂਪ ਫੈਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਨੂੰ ਬਿਹਤਰ ਰੱਖਿਆ ਹੈ, ਇਸ ਤੋਂ ਬਾਅਦ ਵੀ ਜਿਸ ਤਰ੍ਹਾਂ ਨਾਲ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਸਾਨੂੰ ਚੌਕਸ ਰਹਿਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੁਝ ਮਹੀਨੇ ਪਹਿਲਾਂ ਕਰੋਨਾ ਦੀ ਲਹਿਰ ਆਈ ਸੀ, ਅਸੀਂ ਬਹੁਤ ਕੁਝ ਕੀਤਾ ਤੇ ਸਿੱਖਿਆ ਹੈ। ਦੋ ਸਾਲਾਂ ਦੇ ਅੰਦਰ, ਕੋਰੋਨਾ ਨਾਲ ਜੁੜੇ ਹਰ ਪਹਿਲੂ ਨੂੰ ਮਜ਼ਬੂਤਕਰਨ ਲਈ ਕੰਮ ਕੀਤਾ ਗਿਆ ਹੈ। ਤੀਜੀ ਲਹਿਰ 'ਚ ਕਿਤੇ ਵੀ ਸਥਿਤੀ ਬੇਕਾਬੂ ਹੋਣ ਦੀ ਕੋਈ ਖ਼ਬਰ ਨਹੀਂ ਹੈ।