ਜੰਮੂ ਕਸ਼ਮੀਰ 'ਚ ਹੁਣ ਹਰ ਪਰਿਵਾਰ ਨੂੰ ਸਲਾਨਾ ਪੰਜ ਲੱਖ ਰੁਪਏ ਤਕ ਦਾ ਸਿਹਤ ਬੀਮਾ ਕਵਰ ਮਿਲੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ਨੀਵਾਰ ਜੰਮੂ-ਕਸ਼ਮੀਰ 'ਚ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਗੇ। ਦੇਸ਼ 'ਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਯੋਜਨਾ ਦੇ ਲਾਗੂ ਹੋਣ ਨਾਲ ਜੰਮੂ-ਕਸ਼ਮੀਰ ਦੇ ਸਾਰੇ 1.30 ਕਰੋੜ ਨਾਗਰਿਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਜੰਮੂ ਕਨਵੈਂਸ਼ਨ ਸੈਂਟਰ 'ਚ ਸਵੇਰ 11 ਵਜੇ ਐਲਜੀ ਮਨੋਜ ਸਿਨ੍ਹਾ ਦੀ ਮੌਜੂਦਗੀ 'ਚ ਪ੍ਰੋਗਰਾਮ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ ਵਰਚੂਅਲ ਮਾਧਿਅਮ ਜ਼ਰੀਏ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਉਹ ਲੋਕਾਂ ਨੂੰ ਸੰਬੋਧਨ ਕਰਨਗੇ। ਜੰਮੂ ਕਸ਼ਮੀਰ ਦੀ ਆਬਾਦੀ ਕਰੀਬ ਇਕ ਕਰੋੜ ਤੀਹ ਲੱਕ ਹੈ। ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਤਹਿਤ ਜੰਮੂ ਕਸ਼ਮੀਰ ਦੇ ਤੀਹ ਲੱਖ ਲੋਕ ਕਵਰ ਹੋਏ ਸਨ। ਇਸ ਤੋਂ ਇਲਾਵਾ ਹੋਰ ਇਕ ਕਰੋੜ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਤਹਿਤ ਕਵਰ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਸ ਯੋਜਨਾ ਤਹਿਤ ਰਜਿਸਟਰ ਕਰਵਾ ਚੁੱਕੇ ਲਾਭਪਾਤਰੀਆਂ ਨੂੰ ਗੋਲਡਨ ਕਾਰਡ ਵੰਡੇ ਜਾਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ