15 ਅਗਸਤ ਭਾਰਤ ਲਈ ਬਹੁਤ ਵੱਡਾ ਦਿਨ ਹੈ। ਭਾਰਤ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ 'ਹਰ ਘਰ ਤਿਰੰਗਾ ਮੁਹਿੰਮ' 'ਚ ਹਿੱਸਾ ਜਰੂਰ ਲੈਣ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ।


 ਇਸਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ। 


ਦੱਸ ਦੇਈਏ ਕਿ ਲਾਲ ਕਿਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੁਤੰਤਰਤਾ ਦਿਵਸ ਝੰਡਾ ਲਹਿਰਾਉਣ 'ਚ ਪੂਰੇ ਭਾਰਤ ਤੋਂ ਲਗਭਗ 1,800 ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਬੀਤੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ 'ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ, ਵਾਈਬ੍ਰੈਂਟ ਵਿਲੇਜ ਸਰਪੰਚ, ਅਧਿਆਪਕ, ਨਰਸ, ਅਤੇ ਕਿਸਾਨ ਸਭ ਨੇ ਨਵੀਂ ਦਿੱਲੀ ਵਿੱਚ ਸੈਂਟਰਲ ਵਿਸਟਾ ਪ੍ਰੋਜੈਕਟ ਨਿਰਮਾਣ ਵਿੱਚ ਮਦਦ ਕੀਤੀ ਹੈ।


ਇਸਦੇ ਨਾਲ ਨਵੀਂ ਦਿੱਲੀ ਵਿੱਚ ਇਸ ਸਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲਾਗੂ ਕੀਤੇ ਗਏ ਅੰਮ੍ਰਿਤ ਸਰੋਵਰ ਪ੍ਰੋਜੈਕਟਾਂ ਅਤੇ ਹਰ ਘਰ ਜਲ ਯੋਜਨਾ ਪ੍ਰੋਜੈਕਟਾਂ ਵਿੱਚ ਸ਼੍ਰਮ ਯੋਗੀਆਂ, ਖਾਦੀ ਖੇਤਰ ਦੇ ਵਰਕਰਾਂ, ਰਾਸ਼ਟਰੀ ਪੁਰਸਕਾਰ ਜੇਤੂ ਸਕੂਲ ਅਧਿਆਪਕਾਂ, ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਅਤੇ ਵਰਕਰਾਂ ਅਤੇ ਲੋਕਾਂ ਦੀ ਮਦਦ ਕਰਨ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਬੁਲਾਇਆ ਗਿਆ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ