ਚੰਡੀਗੜ੍ਹ: ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਨਰੇਂਦਰ ਮੋਦੀ ਆਪਣੇ ਪਹਿਲੇ ਵਿਦੇਸ਼ੀ ਦੌਰੇ 'ਤੇ ਮਾਲਦੀਵ ਪਹੁੰਚੇ। ਉਨ੍ਹਾਂ ਦੀ ਇਹ ਯਾਤਰਾ ਭਾਰਤ ਦੀ 'ਗੁਆਂਢੀ ਪਹਿਲ' ਦੀ ਪਹਿਲ 'ਤੇ ਆਧਾਰਿਤ ਹੈ। ਇਸ ਦੌਰਾਨ ਮਾਲਦੀਵ ਨੇ ਪੀਐਮ ਮੋਦੀ ਨੂੰ ਆਪਣੇ ਸਰਵਉੱਚ ਸਨਮਾਨ 'ਰੂਲ ਆਫ ਨਿਸ਼ਾਨ ਇਜੁਦੀਨ' ਨਾਲ ਨਵਾਜਿਆ। ਇਹ ਸਨਮਾਨ ਮਾਲਦੀਵ ਦਾ ਸਭ ਤੋਂ ਵੱਡਾ ਸਨਮਾਨ ਹੈ ਜੋ ਵਿਦੇਸ਼ੀ ਹਸਤੀਆਂ ਨੂੰ ਦਿੱਤਾ ਜਾਂਦਾ ਹੈ।






ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੇ ਮਾਲੇ ਹਵਾਈ ਅੱਡੇ 'ਤੇ ਪੀਐਮ ਮੋਦੀ ਦਾ ਸਵਾਗਤ ਕੀਤਾ। ਪੀਐਮ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲਿਹ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਾਰਤੀ ਕ੍ਰਿਕੇਟ ਟੀਮ ਵੱਲੋਂ ਹਸਤਾਖ਼ਰ ਕੀਤਾ ਹੋਇਆ ਬੱਲਾ ਭੇਟ ਕੀਤਾ।



ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਲਾਭਕਾਰੀ ਸਾਂਝੇਦਾਰੀ ਦੇ ਤਹਿਤ ਪੀਐਮ ਮੋਦੀ ਤੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਵਿਚਾਲੇ ਗਰਮਜੋਸ਼ੀ ਨਾਲ ਗੱਲਬਾਤ ਹੋਈ। ਵੱਖ-ਵੱਖ ਖੇਤਰਾਂ ਦੇ ਸਹਿਯੋਗ ਦਾ ਵਿਸਤਾਰ ਕਰਕੇ ਸਾਡੇ ਵਿਸ਼ੇਸ਼ ਸਬੰਧਾਂ ਨੂੰ ਹੋਰ ਗਹਿਰਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਏਗਾ।