ਨਵੀਂ ਦਿੱਲੀ: ਅੱਜ ਰਾਤ ਅੱਠ ਵਜੇ ਇੱਕ ਵਾਰ ਫਿਰ ਦੇਸ਼ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਇਸ ਤੋਂ ਪਹਿਲਾਂ 22 ਮਾਰਚ ਨੂੰ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਕੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਜੁੱਟੀਆਂ ਹੋਇਆਂ ਹਨ। ਪੰਜਾਬ ਅਤੇ ਚੰਡੀਗੜ੍ਹ 'ਚ ਕਰਫਿਊ ਹੈ ਅਤੇ ਹੋਰ ਕਈ ਰਾਜਾਂ 'ਚ ਲਾਕਡਾਉਨ ਹੈ।
ਇਸ ਵਕਤ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 511 ਹੋ ਗਈ ਹੈ। 24 ਲੋਕ ਠੀਕ ਵੀ ਹੋਏ ਹਨ ਅਤੇ 10 ਮੌਤਾਂ ਹੋ ਚੁੱਕੀਆਂ ਹਨ।